ਚੰਡੀਗੜ੍ਹ, 26 ਸਤੰਬਰ (ਹਿ. ਸ.)। ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਇੱਕ ਵਕੀਲ ਨਾਲ ਪੰਜਾਬ ਪੁਲਿਸ ਵੱਲੋਂ ਅਣਮਨੁੱਖੀ ਤਸ਼ੱਦਦ ਦੇ ਇਲਜ਼ਾਮ ਮਾਮਲੇ ’ਚ ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਹੈ। ਬਾਰ ਐਸੋਸੀਏਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਦੀਆਂ ਅਦਾਲਤਾਂ ਵਿੱਚ ਆਪਣਾ ਕੰਮਕਾਜ ਠੱਪ ਕੀਤੇ ਜਾਣ ਦਾ ਪਤਾ ਲੱਗਣ ਤੋਂ ਬਾਅਦ ਦੇਰ ਰਾਤ ਪੰਜਾਬ ਸਰਕਾਰ ਹਰਕਤ ਵਿੱਚ ਆਈ।
ਇਸ ਤੋਂ ਤੁਰੰਤ ਬਾਅਦ ਬੀਤੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਦੇ ਐਸ. ਪੀ. (ਡੀ) ਰਮਨਦੀਪ ਸਿੰਘ ਭੁੱਲਰ ਸਮੇਤ ਸੀ. ਆਈ. ਏ. ਇੰਚਾਰਜ ਰਮਨ ਕੰਬੋਜ ਅਤੇ ਚਾਰ ਕਾਂਸਟੇਬਲ ਹਰਬੰਸ ਸਿੰਘ, ਭੁਪਿੰਦਰ, ਗੁਰਪ੍ਰੀਤ ਸਿੰਘ ਅਤੇ ਦਾਰਾ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਪੰਜਾਬ-ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਅਦਾਲਤੀ ਕੰਮ ਤੋਂ ਦੂਰ ਰਹਿਣ ਦੀ ਸੂਚਨਾ ਭੇਜੀ ਸੀ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
