ਨਵੀਂ ਦਿੱਲੀ, 01 ਦਸੰਬਰ (ਹਿ. ਸ.)। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 21 ਰੁਪਏ ਦਾ ਵਾਧਾ ਕੀਤਾ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਦੀ ਕੀਮਤ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਵਪਾਰਕ ਗੈਸ ਸਿਲੰਡਰਾਂ ਦੀਆਂ ਵਧੀਆਂ ਦਰਾਂ ਲਾਗੂ ਹੋ ਗਈਆਂ ਹਨ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਰਾਜਧਾਨੀ ਦਿੱਲੀ ‘ਚ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 1775 ਰੁਪਏ ਤੋਂ ਵਧ ਕੇ 1796.50 ਰੁਪਏ ਹੋ ਗਈ ਹੈ। ਮੁੰਬਈ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਲਈ ਹੁਣ 1,749 ਰੁਪਏ ਦੇਣੇ ਪੈਣਗੇ। ਚੇਨਈ ‘ਚ ਇਸਦੀ ਕੀਮਤ 1,968.50 ਰੁਪਏ ਅਤੇ ਕੋਲਕਾਤਾ ‘ਚ 1,908 ਰੁਪਏ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਨਵੰਬਰ ਨੂੰ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ 100 ਰੁਪਏ ਦਾ ਵਾਧਾ ਕੀਤਾ ਸੀ। ਇਸ ਤੋਂ ਬਾਅਦ 16 ਨਵੰਬਰ ਨੂੰ ਇਸ ਦੀ ਕੀਮਤ ‘ਚ 57 ਰੁਪਏ ਦੀ ਕਟੌਤੀ ਕੀਤੀ ਗਈ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
