ਨਵੀਂ ਦਿੱਲੀ, 18 ਨਵੰਬਰ (ਹਿ.ਸ.)। ਇਜ਼ਰਾਈਲ-ਹਮਾਸ ਜੰਗ ਦੇ ਦੌਰਾਨ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਪਿਛਲੇ 24 ਘੰਟਿਆਂ ‘ਚ ਬ੍ਰੈਂਟ ਕਰੂਡ ਦੀ ਕੀਮਤ 81 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਵੀ 76 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਈ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ‘ਚ ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਆਖਰੀ ਦਿਨ ਦੇ ਕਾਰੋਬਾਰ ’ਚ ਬ੍ਰੈਂਟ ਕਰੂਡ 3.19 ਡਾਲਰ ਜਾਂ 4.12 ਫੀਸਦੀ ਦੇ ਵਾਧੇ ਨਾਲ 80.61 ਡਾਲਰ ਪ੍ਰਤੀ ਬੈਰਲ ‘ਤੇ ਹੈ। ਉਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 2.99 ਡਾਲਰ ਜਾਂ 4.10 ਫੀਸਦੀ ਦੇ ਵਾਧੇ ਨਾਲ 75.89 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
