ਨਵੀਂ ਦਿੱਲੀ, 04 ਨਵੰਬਰ (ਹਿ.ਸ.)। ਇਜ਼ਰਾਈਲ-ਹਮਾਸ ਜੰਗ ਦਰਮਿਆਨ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ 85 ਡਾਲਰ ਪ੍ਰਤੀ ਬੈਰਲ ਦੇ ਨੇੜੇ ਅਤੇ ਡਬਲਯੂਟੀਆਈ ਕਰੂਡ 81 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ‘ਚ ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਉਪਲਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਬ੍ਰੈਂਟ ਕਰੂਡ ਦੀ ਕੀਮਤ 1.96 ਡਾਲਰ ਜਾਂ 2.26 ਫੀਸਦੀ ਦੀ ਗਿਰਾਵਟ ਨਾਲ 84.89 ਡਾਲਰ ਪ੍ਰਤੀ ਬੈਰਲ ‘ਤੇ ਰਹੀ। ਇਸ ਦੇ ਨਾਲ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 1.95 ਡਾਲਰ ਜਾਂ 2.36 ਫੀਸਦੀ ਡਿੱਗ ਕੇ 80.51 ਡਾਲਰ ਪ੍ਰਤੀ ਬੈਰਲ ‘ਤੇ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
