ਨਵੀਂ ਦਿੱਲੀ, 24 ਜਨਵਰੀ (ਹਿ.ਸ.)। ਗਲੋਬਲ ਬਾਜ਼ਾਰ ਤੋਂ ਅੱਜ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ। ਪਿਛਲੇ ਕਾਰੋਬਾਰੀ ਸੈਸ਼ਨ ਦੌਰਾਨ ਮਜ਼ਬੂਤੀ ਨਾਲ ਕਾਰੋਬਾਰ ਕਰਨ ਤੋਂ ਬਾਅਦ ਅਮਰੀਕੀ ਬਾਜ਼ਾਰ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਅੱਜ ਮਜ਼ਬੂਤੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਉੱਥੇ ਹੀ ਪਿਛਲੇ ਸੈਸ਼ਨ ਦੌਰਾਨ ਯੂਰਪੀ ਬਾਜ਼ਾਰ ‘ਚ ਲਗਾਤਾਰ ਦਬਾਅ ਰਿਹਾ। ਅੱਜ ਏਸ਼ੀਆਈ ਬਾਜ਼ਾਰਾਂ ‘ਚ ਵੀ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।
ਕੰਪਨੀਆਂ ਦੇ ਚੰਗੇ ਨਤੀਜਿਆਂ ਕਾਰਨ ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ‘ਚ ਉਤਸ਼ਾਹ ਦੇਖਣ ਨੂੰ ਮਿਲਿਆ। ਹਾਲਾਂਕਿ ਸੈਸ਼ਨ ਦੇ ਆਖਰੀ ਦੌਰ ‘ਚ ਵਿਕਰੀ ਦੇ ਦਬਾਅ ਕਾਰਨ ਡਾਓ ਜੌਂਸ 0.25 ਫੀਸਦੀ ਦੀ ਗਿਰਾਵਟ ਨਾਲ ਬੰਦ ਹੋਇਆ। ਦੂਜੇ ਪਾਸੇ ਐੱਸਐਂਡਪੀ 500 ਸੂਚਕਾਂਕ ਪਿਛਲੇ ਸੈਸ਼ਨ ’ਚ 0.29 ਫੀਸਦੀ ਮਜ਼ਬੂਤੀ ਦੇ ਵਾਧੇ ਦੇ ਨਾਲ 4,864.60 ਅੰਕਾਂ ‘ਤੇ, ਨੈਸਡੈਕ 0.43 ਫੀਸਦੀ ਦੀ ਮਜ਼ਬੂਤੀ ਨਾਲ 15,425.94 ਅੰਕ ਦੇ ਪੱਧਰ ‘ਤੇ ਬੰਦ ਹੋਇਆ। ਅੱਜ ਡਾਓ ਜੌਂਸ ਫਿਊਚਰਜ਼ 0.09 ਫੀਸਦੀ ਮਜ਼ਬੂਤੀ ਨਾਲ 37,940.98 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ।
ਯੂਰਪੀ ਬਾਜ਼ਾਰ ‘ਚ ਪਿਛਲੇ ਸੈਸ਼ਨ ਦੌਰਾਨ ਲਗਾਤਾਰ ਦਬਾਅ ਰਿਹਾ, ਜਿਸ ਕਾਰਨ ਤਿੰਨੋਂ ਸੂਚਕਾਂਕ ਡਿੱਗ ਕੇ ਲਾਲ ਨਿਸ਼ਾਨ ‘ਤੇ ਬੰਦ ਹੋਏ। ਐੱਫਟੀਐੱਸਈ ਇੰਡੈਕਸ 0.03 ਫੀਸਦੀ ਦੀ ਕਮਜ਼ੋਰੀ ਨਾਲ 7,485.73 ‘ਤੇ, ਸੀਏਸੀ ਸੂਚਕਾਂਕ 0.34 ਫੀਸਦੀ ਡਿੱਗ ਕੇ 7,388.04 ਅੰਕ ਦੇ ਪੱਧਰ ‘ਤੇ ਅਤੇ ਡੀਏਐਕਸ ਇੰਡੈਕਸ 0.34 ਫੀਸਦੀ ਦੀ ਗਿਰਾਵਟ ਨਾਲ 16,627.09 ਅੰਕ ਦੇ ਪੱਧਰ ‘ਤੇ ਬੰਦ ਹੋਇਆ।
ਏਸ਼ੀਆਈ ਬਾਜ਼ਾਰਾਂ ‘ਚ ਅੱਜ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਨਿਕੇਈ ਇੰਡੈਕਸ 359.89 ਅੰਕ ਜਾਂ 1 ਫੀਸਦੀ ਦੀ ਕਮਜ਼ੋਰੀ ਦੇ ਨਾਲ 36,157.68 ਦੇ ਪੱਧਰ ‘ਤੇ, ਕੋਸਪੀ ਇੰਡੈਕਸ 0.30 ਫੀਸਦੀ ਡਿੱਗ ਕੇ 2,471.09 ਅੰਕ ਦੇ ਪੱਧਰ ‘ਤੇ, ਜਕਾਰਤਾ ਕੰਪੋਜ਼ਿਟ ਇੰਡੈਕਸ 0.50 ਫੀਸਦੀ ਦੀ ਗਿਰਾਵਟ ਨਾਲ 7,219.95 ਅੰਕਾਂ ਦੇ ਪੱਧਰ ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ 0.15 ਫੀਸਦੀ ਦੀ ਗਿਰਾਵਟ ਨਾਲ 2,766.79 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦੇ ਨਜ਼ਰ ਆਏ ਹਨ।
ਦੂਜੇ ਪਾਸੇ ਗਿਫਟ ਨਿਫਟੀ 126.50 ਅੰਕ ਜਾਂ 0.60 ਫੀਸਦੀ ਮਜ਼ਬੂਤੀ ਨਾਲ 21,316.50 ਅੰਕਾਂ ਦੇ ਪੱਧਰ ‘ਤੇ, ਸਟਰੇਟਸ ਟਾਈਮਜ਼ ਇੰਡੈਕਸ 0.23 ਫੀਸਦੀ ਮਜ਼ਬੂਤੀ ਨਾਲ 3,142.60 ਅੰਕਾਂ ਦੇ ਪੱਧਰ ‘ਤੇ, ਹੈਂਗ ਸੇਂਗ ਇੰਡੈਕਸ 122.87 ਅੰਕ ਜਾਂ 0.80 ਫੀਸਦੀ ਮਜ਼ਬੂਤੀ ਨਾਲ 15,476.85 ਅੰਕ ਦੇ ਪੱਧਰ ‘ਤੇ, ਤਾਈਵਾਨ ਵੇਟਿਡ ਇੰਡੈਕਸ 0.23 ਫੀਸਦੀ ਮਜ਼ਬੂਤੀ ਨਾਲ 17,914.93 ਅੰਕਾਂ ਦੇ ਪੱਧਰ ‘ਤੇ ਅਤੇ ਸੈੱਟ ਕੰਪੋਜ਼ਿਟ ਇੰਡੈਕਸ 0.46 ਫੀਸਦੀ ਮਜ਼ਬੂਤੀ ਨਾਲ 1,362.76 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
