ਨਵੀਂ ਦਿੱਲੀ, 27 ਅਕਤੂਬਰ (ਹਿ. ਸ.)। ਅੱਜ ਗਲੋਬਲ ਬਾਜ਼ਾਰ ਤੋਂ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ। ਵਾਲ ਸਟ੍ਰੀਟ ਸੂਚਕਾਂਕ ਵਿੱਚ ਗਿਰਾਵਟ ਪਿਛਲੇ ਸੈਸ਼ਨ ਦੌਰਾਨ ਵੀ ਜਾਰੀ ਰਹੀ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਅੱਜ ਮਾਮੂਲੀ ਵਾਧੇ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਯੂਰਪੀ ਬਾਜ਼ਾਰ ਸੂਚਕਾਂਕ ਵੀ ਪਿਛਲੇ ਸੈਸ਼ਨ ਦੌਰਾਨ ਘਾਟੇ ਨਾਲ ਬੰਦ ਹੋਏ। ਇਸ ਦੇ ਨਾਲ ਹੀ ਅੱਜ ਏਸ਼ੀਆਈ ਬਾਜ਼ਾਰਾਂ ‘ਚ ਆਮ ਖਰੀਦਦਾਰੀ ਦਾ ਰੁਝਾਨ ਬਣਿਆ ਹੋਇਆ ਹੈ।
ਵੱਡੀਆਂ ਕੰਪਨੀਆਂ ਦੇ ਕਮਜ਼ੋਰ ਨਤੀਜਿਆਂ ਅਤੇ ਮੱਧ ਪੂਰਬ ‘ਚ ਤਣਾਅ ਕਾਰਨ ਅਮਰੀਕੀ ਬਾਜ਼ਾਰ ‘ਚ ਲਗਾਤਾਰ ਦਬਾਅ ਦੀ ਸਥਿਤੀ ਬਣੀ ਹੋਈ ਹੈ। ਐੱਸਐਂਡਪੀ 500 ਇੰਡੈਕਸ ਪਿਛਲੇ ਸੈਸ਼ਨ ਦੌਰਾਨ 1.18 ਫੀਸਦੀ ਦੀ ਗਿਰਾਵਟ ਨਾਲ 4,137.23 ਅੰਕ ‘ਤੇ ਅਤੇ ਨੈਸਡੈਕ 225.62 ਅੰਕ ਜਾਂ 1.76 ਫੀਸਦੀ ਦੀ ਕਮਜ਼ੋਰੀ ਨਾਲ 12,595.61 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਅੱਜ 0.23 ਫੀਸਦੀ ਦੀ ਮਜ਼ਬੂਤੀ ਨਾਲ 32,860.27 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ।
ਯੂਰਪੀ ਬਾਜ਼ਾਰ ਵੀ ਪਿਛਲੇ ਸੈਸ਼ਨ ਦੌਰਾਨ ਵੱਡੇ ਘਾਟੇ ਨਾਲ ਕਾਰੋਬਾਰ ਕਰਨ ਤੋਂ ਬਾਅਦ ਬੰਦ ਹੋਏ। ਐੱਫਟੀਐੱਸਈ ਇੰਡੈਕਸ 0.81 ਫੀਸਦੀ ਡਿੱਗ ਕੇ 7,354.57 ‘ਤੇ, ਸੀਏਸੀ ਇੰਡੈਕਸ 0.38 ਫੀਸਦੀ ਦੀ ਕਮਜ਼ੋਰੀ ਨਾਲ 6,888.96 ਅੰਕ ਦੇ ਪੱਧਰ ‘ਤੇ ਅਤੇ ਡੀਏਐਕਸ ਇੰਡੈਕਸ 161.13 ਅੰਕ ਜਾਂ 1.09 ਫੀਸਦੀ ਦੀ ਗਿਰਾਵਟ ਨਾਲ 14,731.05 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ।
ਅਮਰੀਕੀ ਅਤੇ ਯੂਰਪੀ ਬਾਜ਼ਾਰਾਂ ਦੇ ਉਲਟ ਅੱਜ ਆਮ ਤੌਰ ‘ਤੇ ਏਸ਼ੀਆਈ ਬਾਜ਼ਾਰਾਂ ‘ਚ ਖਰੀਦਦਾਰੀ ਦੇਖਣ ਨੂੰ ਮਿਲ ਰਹੀ ਹੈ। ਸਟ੍ਰੇਟਸ ਟਾਈਮਜ਼ ਇੰਡੈਕਸ 0.24 ਫੀਸਦੀ ਦੀ ਕਮਜ਼ੋਰੀ ਦੇ ਨਾਲ 3,064.01 ਅੰਕ ਦੇ ਪੱਧਰ ‘ਤੇ, ਸੈੱਟ ਕੰਪੋਜ਼ਿਟ ਇੰਡੈਕਸ 0.02 ਫੀਸਦੀ ਡਿੱਗ ਕੇ 1,370.99 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ ਹਨ। ਦੂਜੇ ਪਾਸੇ ਗਿਫਟ ਨਿਫਟੀ 0.96 ਫੀਸਦੀ ਦੇ ਵਾਧੇ ਨਾਲ 19,079.05 ਦੇ ਪੱਧਰ ‘ਤੇ, ਨਿਕੇਈ ਇੰਡੈਕਸ 408.12 ਅੰਕ ਜਾਂ 1.26 ਫੀਸਦੀ ਦੀ ਮਜ਼ਬੂਤੀ ਨਾਲ 31,019.84 ਅੰਕਾਂ ਦੇ ਪੱਧਰ ‘ਤੇ, ਹੈਂਗ ਸੇਂਗ ਇੰਡੈਕਸ 168.58 ਅੰਕ ਜਾਂ 0.98 ਫੀਸਦੀ ਦੀ ਮਜ਼ਬੂਤੀ ਨਾਅ 17,213.39 ਅੰਕਾਂ ਦੇ ਪੱਧਰ ‘ਤੇ, ਤਾਈਵਾਨ ਵੇਟਿਡ ਇੰਡੈਕਸ 0.44 ਫੀਸਦੀ ਦੇ ਵਾਧੇ ਨਾਲ 16,147.43 ‘ਤੇ, ਕੋਸਪੀ ਇੰਡੈਕਸ 0.15 ਫੀਸਦੀ ਦੇ ਵਾਧੇ ਨਾਲ 2,303.29 ਦੇ ਪੱਧਰ ‘ਤੇ, ਜਕਾਰਤਾ ਕੰਪੋਜ਼ਿਟ ਇੰਡੈਕਸ 0.86 ਫੀਸਦੀ ਦੇ ਵਾਧੇ ਨਾਲ 6,772.82 ਅੰਕਾਂ ਦੇ ਪੱਧਰ ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ 0.35 ਫੀਸਦੀ ਦੇ ਵਾਧੇ ਨਾਲ 2,998.79 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦੇ ਨਜ਼ਰ ਆਏ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
