ਨਵੀਂ ਦਿੱਲੀ, 18 ਦਸੰਬਰ (ਹਿ. ਸ.)। ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਦੇਸ਼ ਦੇ ਸਰਾਫਾ ਬਾਜ਼ਾਰਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਦੇ ਕਾਰੋਬਾਰ ‘ਚ ਸੋਨੇ ਦੀ ਕੀਮਤ ’ਚ 250 ਤੋਂ 400 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਆਈ ਗਿਰਾਵਟ ਕਾਰਨ ਚੇਨਈ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਬਾਜ਼ਾਰਾਂ ‘ਚ ਸੋਨਾ 63 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਤੋਂ ਹੇਠਾਂ ਆ ਗਿਆ ਹੈ। ਇਸੇ ਤਰ੍ਹਾਂ ਚਾਂਦੀ ‘ਚ ਵੀ ਅੱਜ ਨਰਮੀ ਦੇਖਣ ਨੂੰ ਮਿਲ ਰਹੀ ਹੈ। ਅੱਜ ਦਿੱਲੀ ਦੇ ਸਰਾਫਾ ਬਾਜ਼ਾਰ ‘ਚ ਚਾਂਦੀ ਕਰੀਬ 500 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਨਾਲ 78 ਹਜ਼ਾਰ ਰੁਪਏ ਪ੍ਰਤੀ ਕਿਲੋ ਦੀ ਕੀਮਤ ‘ਤੇ ਵਿਕ ਰਹੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ 24 ਕੈਰੇਟ ਸੋਨਾ 62,770 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 57,550 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਸੇ ਤਰ੍ਹਾਂ ਅਹਿਮਦਾਬਾਦ ‘ਚ 24 ਕੈਰੇਟ ਸੋਨਾ 62,770 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 57,4000 ਰੁਪਏ ਪ੍ਰਤੀ 10 ਗ੍ਰਾਮ ‘ਤੇ ਵਿਕ ਰਿਹਾ ਹੈ। ਚੇਨਈ ‘ਚ 24 ਕੈਰੇਟ ਸੋਨੇ ਦੀ ਖੁਦਰਾ ਕੀਮਤ 63,110 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 57,850 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਨ੍ਹਾਂ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਕੋਲਕਾਤਾ ‘ਚ 24 ਕੈਰੇਟ ਸੋਨਾ 62,620 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 57,400 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਪਹੁੰਚ ਗਿਆ ਹੈ।
ਲਖਨਊ ਦੇ ਸਰਾਫਾ ਬਾਜ਼ਾਰ ‘ਚ ਅੱਜ 24 ਕੈਰੇਟ ਸੋਨਾ 62,770 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਅਤੇ 22 ਕੈਰੇਟ ਸੋਨਾ 57,550 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਵਿਕ ਰਿਹਾ ਹੈ। ਪਟਨਾ ‘ਚ 24 ਕੈਰੇਟ ਸੋਨੇ ਦੀ ਕੀਮਤ ਵਧ ਕੇ 62,670 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ, ਜਦਕਿ 22 ਕੈਰੇਟ ਸੋਨਾ 57,450 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਜੈਪੁਰ ‘ਚ 24 ਕੈਰੇਟ ਸੋਨਾ 62,770 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 57,550 ਰੁਪਏ ਪ੍ਰਤੀ 10 ਗ੍ਰਾਮ ‘ਤੇ ਵਿਕ ਰਿਹਾ ਹੈ।
ਦੇਸ਼ ਦੇ ਹੋਰ ਸੂਬਿਆਂ ਵਾਂਗ ਕਰਨਾਟਕ, ਤੇਲੰਗਾਨਾ ਅਤੇ ਓਡੀਸ਼ਾ ਦੇ ਸਰਾਫਾ ਬਾਜ਼ਾਰਾਂ ‘ਚ ਵੀ ਸੋਨੇ ਦੀ ਕੀਮਤ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇਨ੍ਹਾਂ ਤਿੰਨਾਂ ਰਾਜਾਂ ਦੀਆਂ ਰਾਜਧਾਨੀਆਂ ਬੈਂਗਲੁਰੂ, ਹੈਦਰਾਬਾਦ ਅਤੇ ਭੁਵਨੇਸ਼ਵਰ ‘ਚ ਅੱਜ 24 ਕੈਰੇਟ ਸੋਨਾ 62,620 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ। ਅੱਜ ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਸਰਾਫਾ ਬਾਜ਼ਾਰਾਂ ‘ਚ 22 ਕੈਰੇਟ ਸੋਨਾ 57,400 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਵਿਕ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
