
ਨਵੀਂ ਦਿੱਲੀ, 28 ਸਤੰਬਰ (ਹਿ. ਸ.)। ਪੀਐੱਮ ਗਤੀ ਸ਼ਕਤੀ ਪਹਿਲਕਦਮੀ ਦੇ ਤਹਿਤ 52 ਹਜ਼ਾਰ ਕਰੋੜ ਰੁਪਏ ਦੇ ਸੜਕ ਅਤੇ ਰੇਲਵੇ ਦੇ 6 ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਦੀ ਸਿਫਾਰਸ਼ ਕੀਤੀ ਗਈ ਹੈ। ਵਣਜ ਅਤੇ ਉਦਯੋਗ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਵਣਜ ਮੰਤਰਾਲੇ ਨੇ ਵੀਰਵਾਰ ਨੂੰ ਜਾਰੀ ਬਿਆਨ ’ਚ ਕਿਹਾ ਕਿ ਪੀਐੱਮ ਗਤੀ ਸ਼ਕਤੀ ਦੇ ਤਹਿਤ ਸੜਕਾਂ ਅਤੇ ਰੇਲਵੇ ਦੇ ਛੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ। ਇਨ੍ਹਾਂ ਛੇ ਪ੍ਰੋਜੈਕਟਾਂ ਦਾ ਮੁਲਾਂਕਣ 27 ਸਤੰਬਰ ਨੂੰ ਹੋਈ 56ਵੀਂ ਨੈੱਟਵਰਕ ਯੋਜਨਾ ਸਮੂਹ (ਐਨਪੀਜੀ) ਮੀਟਿੰਗ ਵਿੱਚ ਕੀਤਾ ਗਿਆ।
ਮੰਤਰਾਲੇ ਦੇ ਅਨੁਸਾਰ ਸਮੂਹ ਮੀਟਿੰਗ ਵਿੱਚ ਜਿਨ੍ਹਾਂ ਛੇ ਪ੍ਰੋਜੈਕਟ ਪ੍ਰਸਤਾਵਾਂ ਦਾ ਮੁਲਾਂਕਣ ਕੀਤਾ ਗਿਆ, ਉਨ੍ਹਾਂ ਵਿੱਚ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਚਾਰ ਪ੍ਰੋਜੈਕਟ ਅਤੇ ਰੇਲਵੇ ਮੰਤਰਾਲੇ ਦੇ ਦੋ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ ਲਗਭਗ 52,000 ਕਰੋੜ ਰੁਪਏ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਗਤੀ ਸ਼ਕਤੀ ਦੀ ਸ਼ੁਰੂਆਤ ਤੋਂ ਬਾਅਦ ਐੱਨਪੀਜੀ ਦੁਆਰਾ ਮੁਲਾਂਕਣ ਕੀਤੇ ਗਏ ਪ੍ਰੋਜੈਕਟਾਂ ਦੀ ਕੁੱਲ ਸੰਖਿਆ 112 ਹੋ ਗਈ ਹੈ, ਜਿਨ੍ਹਾਂ ਦੀ ਕੁੱਲ ਲਾਗਤ ਲਗਭਗ 11.53 ਲੱਖ ਕਰੋੜ ਰੁਪਏ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
