ਨਵੀਂ ਦਿੱਲੀ, 01 ਦਸੰਬਰ (ਹਿ. ਸ.)। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਪਿਛਲੇ 24 ਘੰਟਿਆਂ ‘ਚ ਬ੍ਰੈਂਟ ਕਰੂਡ ਦੀ ਕੀਮਤ 2 ਡਾਲਰ ਪ੍ਰਤੀ ਬੈਰਲ ਡਿੱਗ ਕੇ 81 ਡਾਲਰ ਪ੍ਰਤੀ ਬੈਰਲ ਅਤੇ ਡਬਲਯੂ.ਟੀ.ਆਈ. ਕਰੂਡ ਦੀ ਕੀਮਤ 76 ਡਾਲਰ ਪ੍ਰਤੀ ਬੈਰਲ ‘ਤੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਰਾਜਧਾਨੀ ਦਿੱਲੀ ‘ਚ ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਦੀ ਦਰ ‘ਤੇ ਉਪਲੱਬਧ ਹੈ।
ਅੰਤਰਰਾਸ਼ਟਰੀ ਬਾਜ਼ਾਰ ‘ਚ ਹਫਤੇ ਦੇ ਪੰਜਵੇਂ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਟ ਕਰੂਡ 0.44 ਡਾਲਰ ਜਾਂ 0.54 ਫੀਸਦੀ ਦੀ ਗਿਰਾਵਟ ਦੇ ਨਾਲ 80.49 ਡਾਲਰ ਪ੍ਰਤੀ ਬੈਰਲ ‘ਤੇ ਚੱਲ ਰਿਹਾ ਹੈ। ਉਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.23 ਡਾਲਰ ਜਾਂ 0.30 ਫੀਸਦੀ ਦੀ ਗਿਰਾਵਟ ਨਾਲ 75.73 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
