ਨਵੀਂ ਦਿੱਲੀ, 12 ਜਨਵਰੀ (ਹਿ.ਸ.)। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਤੇਜ਼ੀ ਦਾ ਰੁਝਾਨ ਹੈ। ਪਿਛਲੇ 24 ਘੰਟਿਆਂ ‘ਚ ਬ੍ਰੈਂਟ ਕਰੂਡ ਦੀ ਕੀਮਤ ਲਗਭਗ 2 ਡਾਲਰ ਦੀ ਛਾਲ ਮਾਰ ਕੇ 80 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ 74 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ 90.08 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਪੰਜਵੇਂ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਟ ਕਰੂਡ 1.81 ਡਾਲਰ ਜਾਂ 2.34 ਫੀਸਦੀ ਦੇ ਵਾਧੇ ਨਾਲ 79.22 ਡਾਲਰ ਪ੍ਰਤੀ ਬੈਰਲ ‘ਤੇ ਚੱਲ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 1.80 ਡਾਲਰ ਜਾਂ 2.50 ਫੀਸਦੀ ਦੇ ਵਾਧੇ ਨਾਲ 73.82 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
