ਨਵੀਂ ਦਿੱਲੀ, 20 ਜਨਵਰੀ (ਹਿ.ਸ.)। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਰੁਕ ਨਹੀਂ ਰਿਹਾ ਹੈ। ਬ੍ਰੈਂਟ ਕਰੂਡ ਲਗਭਗ 79 ਡਾਲਰ ਅਤੇ ਡਬਲਯੂਟੀਆਈ ਕਰੂਡ ਲਗਭਗ 75 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ 90.08 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਬ੍ਰੈਂਟ ਕਰੂਡ ਦੀ ਕੀਮਤ 0.54 ਡਾਲਰ ਜਾਂ 0.68 ਫੀਸਦੀ ਦੀ ਗਿਰਾਵਟ ਨਾਲ 78.56 ਡਾਲਰ ਪ੍ਰਤੀ ਬੈਰਲ ‘ਤੇ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.67 ਡਾਲਰ ਜਾਂ 0.90 ਫੀਸਦੀ ਡਿੱਗ ਕੇ 73.41 ਡਾਲਰ ਪ੍ਰਤੀ ਬੈਰਲ ‘ਤੇ ਟਿਕਿਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
