ਨਵੀਂ ਦਿੱਲੀ, 05 ਜਨਵਰੀ (ਹਿ.ਸ.)। ਘਰੇਲੂ ਸ਼ੇਅਰ ਬਾਜ਼ਾਰ ‘ਚ ਅੱਜ ਤੇਜ਼ੀ ਦਾ ਰੁਖ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦੇ ਕਾਰੋਬਾਰ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ। ਹਾਲਾਂਕਿ ਬਾਜ਼ਾਰ ਖੁੱਲ੍ਹਣ ਦੇ ਬਾਅਦ ਤੋਂ ਹੀ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਵਿਚਾਲੇ ਲਗਾਤਾਰ ਖਿੱਚੋਤਾਣ ਬਣੀ, ਜਿਸ ਕਾਰਨ ਸ਼ੇਅਰ ਬਾਜ਼ਾਰ ਦੀ ਹਲਚਲ ਵੀ ਉਤਰਾਅ-ਚੜ੍ਹਾਅ ਹੁੰਦਾ ਨਜ਼ਰ ਆਇਆ। ਕਾਰੋਬਾਰ ਦੌਰਾਨ 11:05 ਵਜੇ ਤੱਕ ਸੈਂਸੈਕਸ 93.37 ਅੰਕ ਭਾਵ 0.14 ਫੀਸਦੀ ਦੀ ਮਜ਼ਬੂਤੀ ਨਾਲ 71,950.73 ਅੰਕ ’ਤੇ ਅਤੇ ਨਿਫਟੀ 35.70 ਅੰਕ ਭਾਵ 0.16 ਫੀਸਦੀ ਦੀ ਮਜ਼ਬੂਤੀ ਨਾਲ 21,694.30 ਅੰਕ ਦੇ ਪੱਧਰ ’ਤੇ ਕਾਰੋਬਾਰ ਕਰ ਰਹੇ ਸਨ।
ਇਸ ਤੋਂ ਪਹਿਲਾਂ ਬੀਐੱਸਈ ਦਾ ਸੈਂਸੈਕਸ ਅੱਜ 169.14 ਅੰਕਾਂ ਦੇ ਵਾਧੇ ਨਾਲ 72,016.71 ‘ਤੇ ਖੁੱਲ੍ਹਿਆ। ਸੈਂਸੈਕਸ ਦੀ ਤਰ੍ਹਾਂ ਐੱਨਐੱਸਈ ਦੇ ਨਿਫਟੀ ਨੇ ਵੀ 47.15 ਅੰਕਾਂ ਦੀ ਮਜ਼ਬੂਤੀ ਨਾਲ 21,705.75 ‘ਤੇ ਕਾਰੋਬਾਰ ਕਰਨਾ ਸ਼ੁਰੂ ਕੀਤਾ। ਬਾਜ਼ਾਰ ਖੁੱਲ੍ਹਣ ਦੇ ਨਾਲ ਹੀ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਵਿਚਾਲੇ ਲਗਾਤਾਰ ਖਿੱਚੋਤਾਣ ਹੁੰਦੀ ਦਿਖਾਈ ਦਿੱਤੀ।
ਕਾਰੋਬਾਰ ਦੇ ਪਹਿਲੇ ਇਕ ਘੰਟੇ ਦੇ ਬਾਅਦ ਸ਼ੇਅਰ ਬਾਜ਼ਾਰ ਦੇ ਵੱਡੇ ਸ਼ੇਅਰਾਂ ‘ਚੋਂ ਅਡਾਨੀ ਪੋਰਟਸ, ਵਿਪਰੋ, ਐੱਸਬੀਆਈ ਲਾਈਫ ਇੰਸ਼ੋਰੈਂਸ, ਅਡਾਨੀ ਇੰਟਰਪ੍ਰਾਈਜਿਜ਼ ਅਤੇ ਟੈਕ ਮਹਿੰਦਰਾ ਦੇ ਸ਼ੇਅਰ 1.94 ਫੀਸਦੀ ਤੋਂ 1.47 ਫੀਸਦੀ ਦੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਸਨ। ਦੂਜੇ ਪਾਸੇ ਨੇਸਲੇ, ਸਨ ਫਾਰਮਾਸਿਊਟੀਕਲ, ਬ੍ਰਿਟੇਨਿਆ, ਸਿਪਲਾ ਅਤੇ ਡਿਵੀਜ਼ ਲੈਬਾਰਟਰੀਆਂ ਦੇ ਸ਼ੇਅਰ 1.91 ਫੀਸਦੀ ਤੋਂ 0.75 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ। ਸੈਂਸੈਕਸ ‘ਚ ਸ਼ਾਮਲ 30 ਸ਼ੇਅਰਾਂ ‘ਚੋਂ 20 ਸ਼ੇਅਰ ਖਰੀਦਦਾਰੀ ਦੇ ਸਮਰਥਨ ਨਾਲ ਹਰੇ ਰੰਗ ‘ਚ ਰਹੇ। ਦੂਜੇ ਪਾਸੇ ਬਿਕਵਾਲੀ ਦੇ ਦਬਾਅ ਕਾਰਨ 10 ਸ਼ੇਅਰ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ। ਜਦੋਂ ਕਿ ਨਿਫਟੀ ‘ਚ ਸ਼ਾਮਲ ਸ਼ੇਅਰਾਂ ‘ਚੋਂ 35 ਸ਼ੇਅਰ ਹਰੇ ਨਿਸ਼ਾਨ ‘ਚ ਅਤੇ 15 ਸ਼ੇਅਰ ਲਾਲ ਨਿਸ਼ਾਨ ‘ਚ ਕਾਰੋਬਾਰ ਕਰਦੇ ਦੇਖੇ ਗਏ।
ਜ਼ਿਕਰਯੋਗ ਹੈ ਕਿ ਆਖਰੀ ਕਾਰੋਬਾਰੀ ਦਿਨ ਵੀਰਵਾਰ ਨੂੰ ਸੈਂਸੈਕਸ 490.97 ਅੰਕ ਜਾਂ 0.69 ਫੀਸਦੀ ਮਜ਼ਬੂਤੀ ਨਾਲ 71,847.57 ਅੰਕ ਦੇ ਪੱਧਰ ‘ਤੇ ਅਤੇ ਨਿਫਟੀ 141.25 ਅੰਕ ਜਾਂ 0.66 ਫੀਸਦੀ ਦੀ ਮਜ਼ਬੂਤੀ ਨਾਲ 21,658.60 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
