ਨਵੀਂ ਦਿੱਲੀ, 21 ਨਵੰਬਰ (ਹਿ.ਸ.)। ਹਫਤੇ ਦੇ ਦੂਜੇ ਕਾਰੋਬਾਰੀ ਦਿਨ ਮੰਗਲਵਾਰ ਨੂੰ ਗਲੋਬਲ ਬਾਜ਼ਾਰ ‘ਚ ਮਜ਼ਬੂਤੀ ਦੇ ਵਿਚਕਾਰ ਸ਼ੇਅਰ ਬਾਜ਼ਾਰ ਵਾਧੇ ਦੇ ਨਾਲ ਹਰੇ ਨਿਸ਼ਾਨ ‘ਤੇ ਖੁੱਲ੍ਹਿਆ। ਕਾਰੋਬਾਰ ਦੌਰਾਨ 11:30 ਵਜੇ ਤੱਕ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ ਸੈਂਸੈਕਸ 271.67 ਅੰਕ ਜਾਂ 0.41 ਫੀਸਦੀ ਦੇ ਵਾਧੇ ਨਾਲ 65,926.82 ਅੰਕ ਦੇ ਪੱਧਰ ‘ਤੇ ਟ੍ਰੈਂਡ ਕਰ ਰਿਹਾ ਹੈ। ਉੱਥੇ ਹੀ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਨਿਫਟੀ ਵੀ 89.20 ਅੰਕ ਜਾਂ 0.45 ਫੀਸਦੀ ਦੇ ਵਾਧੇ ਨਾਲ 19,783.20 ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ।
ਅੱਜ ਕਾਰੋਬਾਰ ਦੀ ਸ਼ੁਰੂਆਤ ‘ਚ ਸ਼ੇਅਰ ਬਾਜ਼ਾਰ ਨੂੰ ਰਿਲਾਇੰਸ ਇੰਡਸਟਰੀਜ਼ ਅਤੇ ਐੱਚਸੀਐੱਫਸੀ ਬੈਂਕ ‘ਚ ਖਰੀਦਦਾਰੀ ਦਾ ਸਮਰਥਨ ਮਿਲਿਆ। ਸੈਂਸੈਕਸ ਦੇ 30 ਸ਼ੇਅਰਾਂ ‘ਚੋਂ 26 ਸ਼ੇਅਰਾਂ ‘ਚ ਵਾਧਾ ਅਤੇ ਸਿਰਫ 4 ‘ਚ ਗਿਰਾਵਟ ਦਿਖਾਈ ਦਿੱਤੀ ਹੈ। ਸੈਂਸੈਕਸ ਦੀਆਂ ਕੰਪਨੀਆਂ ਵਿੱਚ ਜੇਐਸਡਬਲਯੂ ਸਟੀਲ, ਟਾਟਾ ਸਟੀਲ, ਟਾਈਟਨ, ਰਿਲਾਇੰਸ ਇੰਡਸਟਰੀਜ਼, ਐਚਡੀਐਫਸੀ ਬੈਂਕ ਅਤੇ ਇੰਫੋਸਿਸ ਦੇ ਸ਼ੇਅਰਾਂ ਵਿੱਚ ਵਾਧਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਲਾਰਸਨ ਐਂਡ ਟੂਬਰੋ, ਮਾਰੂਤੀ, ਨੇਸਲੇ ਅਤੇ ਹਿੰਦੁਸਤਾਨ ਯੂਨੀਲੀਵਰ ਦੇ ਸ਼ੇਅਰ ਘਾਟੇ ‘ਚ ਦਿਖਾਈ ਦਿੱਤੇ।
ਜ਼ਿਕਰਯੋਗ ਹੈ ਕਿ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਸੈਂਸੈਕਸ 139.58 ਅੰਕ ਜਾਂ 0.21 ਫੀਸਦੀ ਡਿੱਗ ਕੇ 65,655.15 ਦੇ ਪੱਧਰ ‘ਤੇ ਅਤੇ ਨਿਫਟੀ 37.80 ਅੰਕ ਜਾਂ 0.19 ਫੀਸਦੀ ਫਿਸਲ ਕੇ 19,694.00 ਦੇ ਪੱਧਰ ‘ਤੇ ਬੰਦ ਹੋਇਆ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
