ਮੁੰਬਈ, 06 ਅਕਤੂਬਰ (ਹਿ. ਸ.)। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਚਲਨ ਤੋਂ ਵਾਪਸ ਲਏ ਗਏ 2,000 ਰੁਪਏ ਦੇ ਨੋਟਾਂ ਵਿੱਚੋਂ 87 ਫੀਸਦੀ ਬੈਂਕਾਂ ਵਿੱਚ ਜਮ੍ਹਾਂ ਵਜੋਂ ਵਾਪਸ ਆ ਗਏ ਹਨ।
ਸ਼ਕਤੀਕਾਂਤ ਦਾਸ ਨੇ ਦੋ-ਮਾਸਿਕ ਮੁਦਰਾ ਨੀਤੀ ਕਮੇਟੀ (ਐਮਪੀਸੀ) ਦੀ ਸਮੀਖਿਆ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਇਹ ਗੱਲ ਕਹੀ। ਆਰਬੀਆਈ ਗਵਰਨਰ ਨੇ ਕਿਹਾ ਕਿ 19 ਮਈ 2023 ਤੱਕ ਬਾਜ਼ਾਰ ’ਚ ਮੋਜਦੂ 2,000 ਰੁਪਏ ਦੇ 3.56 ਲੱਖ ਕਰੋੜ ਰੁਪਏ ਦੇ ਨੋਟਾਂ ਵਿੱਚੋਂ 12,000 ਕਰੋੜ ਰੁਪਏ ਅਜੇ ਵੀ ਵਾਪਸ ਨਹੀਂ ਆਏ ਹਨ। 29 ਸਤੰਬਰ 2023 ਤੱਕ, 3.42 ਲੱਖ ਕਰੋੜ ਰੁਪਏ ਦੇ ਨੋਟ ਵਾਪਸ ਆ ਚੁੱਕੇ ਹਨ, ਜਦੋਂ ਕਿ 14,000 ਕਰੋੜ ਰੁਪਏ ਦੇ ਨੋਟ ਅਜੇ ਵੀ ਵਾਪਸ ਆਉਣੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਆਰਬੀਆਈ ਨੇ ਵੀ 2000 ਰੁਪਏ ਦੇ ਨੋਟ ਵਾਪਸ ਕਰਨ ਦੀ ਸਮਾਂ ਸੀਮਾ ਇੱਕ ਹਫ਼ਤੇ ਲਈ ਵਧਾ ਦਿੱਤੀ ਸੀ। ਬੈਂਕਾਂ ‘ਚ 2000 ਰੁਪਏ ਦੇ ਨੋਟਾਂ ਨੂੰ ਬਦਲਣ ਅਤੇ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 07 ਅਕਤੂਬਰ ਹੈ। ਪਹਿਲਾਂ ਇਹ ਸਮਾਂ ਸੀਮਾ 30 ਸਤੰਬਰ ਸੀ, ਜਿਸ ਨੂੰ ਵਧਾ ਕੇ 7 ਅਕਤੂਬਰ ਕਰ ਦਿੱਤਾ ਗਿਆ ਸੀ। ਆਰ.ਬੀ.ਆਈ. ਨੇ 19 ਮਈ ਨੂੰ 2000 ਰੁਪਏ ਦੇ ਨੋਟ ਵਾਪਸ ਲੈਣ ਦਾ ਐਲਾਨ ਕੀਤਾ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
