ਨਵੀਂ ਦਿੱਲੀ, 24 ਫਰਵਰੀ । ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ‘ਚ ਲਗਾਤਾਰ ਉਤਾਰ-ਚੜਾਅ ਹੋ ਰਿਹਾ ਹੈ। ਪਿਛਲੇ 24 ਘੰਟਿਆਂ ’ਚ ਬ੍ਰੈਂਟ ਕਰੂਡ ਦੀ ਕੀਮਤ ਘੱਟ ਕੇ 82 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 77 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ’ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ’ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ’ਚ ਪੈਟਰੋਲ 102.63 ਅਤੇ 94.24 ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ’ਚ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਅੱਜ ਬ੍ਰੈਂਟ ਕਰੂਡ 2.05 ਡਾਲਰ ਜਾਂ 2.45 ਫੀਸਦੀ ਦੀ ਗਿਰਾਵਟ ਨਾਲ 81.62 ਡਾਲਰ ਪ੍ਰਤੀ ਬੈਰਲ ’ਤੇ ਸਥਿਰ ਰਿਹਾ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 2.12 ਡਾਲਰ ਜਾਂ 2.70 ਫੀਸਦੀ ਦੀ ਗਿਰਾਵਟ ਨਾਲ 76.49 ਡਾਲਰ ਪ੍ਰਤੀ ਬੈਰਲ ’ਤੇ ਟਿਕਿਆ ਹੋਇਆ ਹੈ।
