ਨਵੀਂ ਦਿੱਲੀ, 19 ਫਰਵਰੀ । ਕੌਮਾਂਤਰੀ ਬਾਜ਼ਾਰ ਅੰਦਰ ਕੱਚੇ ਤੇਲ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 83 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 79 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ’ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ’ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ’ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ’ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ’ਚ ਹਫਤੇ ਦੇ ਪਹਿਲੇ ਦਿਨ ਬ੍ਰੈਂਟ ਕਰੂਡ 0.55 ਡਾਲਰ ਜਾਂ 0.66 ਫੀਸਦੀ ਉੱਛਾਲ ਨਾਲ 82.92 ਡਾਲਰ ਪ੍ਰਤੀ ਬੈਰਲ ’ਤੇ ਚੱਲ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.46 ਡਾਲਰ ਜਾਂ 0.58 ਫੀਸਦੀ ਉੱਛਾਲ ਨਾਲ 78.73 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ।
