ਨਵੀਂ ਦਿੱਲੀ, 05 ਫਰਵਰੀ। ਘਰੇਲੂ ਸ਼ੇਅਰ ਬਾਜ਼ਾਰ ਅੱਜ ਮਜ਼ਬੂਤੀ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਅੱਜ ਦਾ ਕਾਰੋਬਾਰ ਮਜ਼ਬੂਤੀ ਦੇ ਨਾਲ ਸ਼ੁਰੂ ਹੋਇਆ। ਬਾਜ਼ਾਰ ਖੁੱਲ੍ਹਣ ਤੋਂ ਬਾਅਦ ਬਿਕਵਾਲੀ ਦਾ ਮਾਮੂਲੀ ਦਬਾਅ ਰਿਹਾ, ਪਰ ਕੁਝ ਸਮੇਂ ਬਾਅਦ ਖਰੀਦਦਾਰਾਂ ਨੇ ਖਰੀਦਦਾਰੀ ਦਾ ਜ਼ੋਰ ਵਧਾਇਆ, ਜਿਸ ਕਾਰਨ ਸ਼ੇਅਰ ਬਾਜ਼ਾਰ ਦੇ ਦੋਵੇਂ ਸੂਚਕਾਂਕ ‘ਚ ਤੇਜ਼ੀ ਆਈ। ਕਾਰੋਬਾਰ ’ਚ 11:05 ਵਜੇ ਤੱਕ ਸੈਂਸੈਕਸ 74.62 ਅੰਕ ਭਾਵ 0.10 ਫੀਸਦੀ ਦੀ ਮਜ਼ਬੂਤੀ ਨਾਲ 72,160.25 ਅੰਕ ਦੇ ਪੱਧਰ ’ਤੇ ਅਤੇ ਨਿਫਟੀ 56.90 ਅੰਕ ਭਾਵ 0.26 ਫੀਸਦੀ ਦੀ ਮਜ਼ਬੂਤੀ ਨਾਲ 21,910.70 ਅੰਕ ਦੇ ਪੱਧਰ ’ਤੇ ਕਾਰੋਬਾਰ ਕਰਦੇ ਨਜ਼ਰ ਆਏ।
ਬੀਐੱਸਈ ਦਾ ਸੈਂਸੈਕਸ ਅੱਜ 183.49 ਅੰਕਾਂ ਦੀ ਮਜ਼ਬੂਤੀ ਦੇ ਨਾਲ 72,269.12 ਅੰਕਾਂ ‘ਤੇ ਖੁੱਲ੍ਹਿਆ। ਕਾਰੋਬਾਰ ਸ਼ੁਰੂ ਹੁੰਦੇ ਹੀ ਬਿਕਵਾਲੀ ਦੇ ਦਬਾਅ ਕਾਰਨ ਇਹ ਸੂਚਕਾਂਕ 71,972.77 ਅੰਕਾਂ ‘ਤੇ ਡਿੱਗ ਗਿਆ, ਪਰ ਇਸ ਤੋਂ ਬਾਅਦ ਖਰੀਦਦਾਰਾਂ ਨੇ ਖਰੀਦਦਾਰੀ ਸ਼ੁਰੂ ਕੀਤੀ, ਜਿਸ ਕਾਰਨ ਸੂਚਕਾਂਕ ’ਚ ਤੇਜ਼ੀ ਨਜ਼ਰ ਆਈ। ਸੈਂਸੈਕਸ ਵਾਂਗ ਹੀ ਐੱਨਐੱਸਈ ਨਿਫਟੀ ਨੇ ਵੀ ਅੱਜ 67.25 ਅੰਕਾਂ ਦੀ ਮਜ਼ਬੂਤੀ ਨਾਲ 21,921.05 ਅੰਕਾਂ ‘ਤੇ ਕਾਰੋਬਾਰ ਕਰਨਾ ਸ਼ੁਰੂ ਕੀਤਾ। ਬਾਜ਼ਾਰ ਖੁੱਲ੍ਹਦੇ ਹੀ ਵਿਕਰੀ ਦੇ ਦਬਾਅ ਕਾਰਨ ਇਹ ਸੂਚਕਾਂਕ ਵੀ ਕਰੀਬ 20 ਅੰਕ ਡਿੱਗ ਕੇ 21,833.40 ਅੰਕ ‘ਤੇ ਆ ਗਿਆ, ਪਰ ਕੁਝ ਸਮੇਂ ਬਾਅਦ ਬਾਜ਼ਾਰ ‘ਚ ਖਰੀਦਦਾਰੀ ਸ਼ੁਰੂ ਹੋ ਗਈ, ਜਿਸ ਕਾਰਨ ਇਸ ਸੂਚਕਾਂਕ ਨੇ ਵੀ ਤੇਜ਼ੀ ਫੜ ਲਈ।
ਸ਼ੁਰੂਆਤੀ ਇਕ ਘੰਟੇ ਦੇ ਕਾਰੋਬਾਰ ਤੋਂ ਬਾਅਦ ਸ਼ੇਅਰ ਬਾਜ਼ਾਰ ਦੇ ਵੱਡੇ ਸ਼ੇਅਰਾਂ ‘ਚੋਂ ਟਾਟਾ ਮੋਟਰਜ਼, ਬੀਪੀਸੀਐੱਲ, ਸਿਪਲਾ, ਸਨ ਫਾਰਮਾਸਿਊਟੀਕਲਜ਼ ਅਤੇ ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰ 7.60 ਫੀਸਦੀ ਤੋਂ 2.12 ਫੀਸਦੀ ਮਜ਼ਬੂਤੀ ਦੇ ਨਾਲ ਕਾਰੋਬਾਰ ਕਰ ਰਹੇ ਸਨ। ਦੂਜੇ ਪਾਸੇ ਯੂਪੀਐੱਲ, ਕੋਟਕ ਮਹਿੰਦਰਾ, ਐੱਚਡੀਐੱਫਸੀ ਬੈਂਕ, ਆਈਸੀਆਈਸੀਆਈ ਬੈਂਕ ਅਤੇ ਗ੍ਰਾਸੀਮ ਇੰਡਸਟ੍ਰੀਜ਼ ਦੇ ਸ਼ੇਅਰ 6 ਤੋਂ 0.15 ਫੀਸਦੀ ਦੀ ਕਮਜ਼ੋਰੀ ਨਾਲ ਕਾਰੋਬਾਰ ਕਰਦੇ ਨਜ਼ਰ ਆਏ। ਇਸ ਦੋਰਾਨ ਸੈਂਸੈਕਸ ‘ਚ ਸ਼ਾਮਲ 30 ਸ਼ੇਅਰਾਂ ‘ਚੋਂ 22 ਸ਼ੇਅਰ ਖਰੀਦਦਾਰੀ ਦੇ ਸਮਰਥਨ ਨਾਲ ਹਰੇ ਰੰਗ ‘ਚ ਰਹੇ। ਦੂਜੇ ਪਾਸੇ ਬਿਕਵਾਲੀ ਦੇ ਦਬਾਅ ਕਾਰਨ 8 ਸ਼ੇਅਰ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ। ਜਦੋਂ ਕਿ ਨਿਫਟੀ ‘ਚ ਸ਼ਾਮਲ ਸ਼ੇਅਰਾਂ ‘ਚੋਂ 39 ਸ਼ੇਅਰ ਹਰੇ ਨਿਸ਼ਾਨ ‘ਚ ਅਤੇ 11 ਸ਼ੇਅਰ ਲਾਲ ਨਿਸ਼ਾਨ ‘ਚ ਕਾਰੋਬਾਰ ਕਰਦੇ ਦੇਖੇ ਗਏ।
ਇਸ ਤੋਂ ਪਹਿਲਾਂ ਪਿਛਲੇ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਸੈਂਸੈਕਸ 440.33 ਅੰਕ ਜਾਂ 0.61 ਫੀਸਦੀ ਮਜ਼ਬੂਤੀ ਦੇ ਨਾਲ 72,085.63 ‘ਤੇ ਅਤੇ ਨਿਫਟੀ 156.35 ਅੰਕ ਜਾਂ 0.72 ਫੀਸਦੀ ਮਜ਼ਬੂਤੀ ਦੇ ਨਾਲ 21,853.80 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ ਸੀ।
