ਨਵੀਂ ਦਿੱਲੀ, 14 ਮਾਰਚ । ਗਲੋਬਲ ਬਾਜ਼ਾਰ ਤੋਂ ਅੱਜ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ। ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ‘ਚ ਦਬਾਅ ਦਾ ਮਾਹੌਲ ਰਿਹਾ, ਹਾਲਾਂਕਿ ਡਾਓ ਜੌਂਨਸ ਫਿਊਚਰਜ਼ ਅੱਜ ਵਾਧੇ ਦੇ ਨਾਲ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਯੂਰਪੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ। ਉੱਥੇ ਹੀ ਅੱਜ ਏਸ਼ੀਆਈ ਬਾਜ਼ਾਰ ‘ਚ ਆਮ ਤੌਰ ‘ਤੇ ਬੜ੍ਹਤ ਨਾਲ ਕਾਰੋਬਾਰ ਹੁੰਦਾ ਦੇਖਿਆ ਜਾ ਰਿਹਾ ਹੈ।
ਮੁਦਰਾਸਫੀਤੀ ਦੇ ਅੰਕੜਿਆਂ ਕਾਰਨ ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ‘ਚ ਨਿਰਾਸ਼ਾ ਦਾ ਮਾਹੌਲ ਰਿਹਾ, ਜਿਸ ਕਾਰਨ ਵਾਲ ਸਟ੍ਰੀਟ ਸੂਚਕਾਂਕ ਗਿਰਾਵਟ ਨਾਲ ਬੰਦ ਹੋਏ। ਐੱਸਐਂਡਪੀ 500 ਇੰਡੈਕਸ ਪਿਛਲੇ ਸੈਸ਼ਨ ਦੌਰਾਨ 0.19 ਫੀਸਦੀ ਦੀ ਕਮਜ਼ੋਰੀ ਨਾਲ 5,163.31 ਅੰਕ ‘ਤੇ ਬੰਦ ਹੋਇਆ। ਇਸੇ ਤਰ੍ਹਾਂ ਨੈਸਡੈਕ 0.54 ਫੀਸਦੀ ਡਿੱਗ ਕੇ 16,177.77 ਅੰਕ ਦੇ ਪੱਧਰ ‘ਤੇ ਬੰਦ ਹੋਇਆ। ਉਥੇ ਹੀ ਡਾਓ ਜੌਂਸ ਫਿਊਚਰਜ਼ ਅੱਜ 0.14 ਫੀਸਦੀ ਦੀ ਮਜ਼ਬੂਤੀ ਨਾਲ 39,096.77 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ।
ਯੂਰਪੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ। ਐੱਫਟੀਐੱਸਈ ਇੰਡੈਕਸ 0.31 ਫੀਸਦੀ ਮਜ਼ਬੂਤੀਨਾਲ 7,772.17 ‘ਤੇ ਬੰਦ ਹੋਇਆ। ਇਸੇ ਤਰ੍ਹਾਂ, ਸੀਏਸੀ ਸੂਚਕਾਂਕ 0.62 ਫੀਸਦੀ ਮਜ਼ਬੂਤੀ ਨਾਲ 8,137.58 ਅੰਕ ਦੇ ਪੱਧਰ ‘ਤੇ ਬੰਦ ਹੋਇਆ। ਦੂਜੇ ਪਾਸੇ ਡੀਏਐਕਸ ਇੰਡੈਕਸ 0.02 ਫੀਸਦੀ ਦੀ ਕਮਜ਼ੋਰੀ ਨਾਲ 17,961.38 ‘ਤੇ ਬੰਦ ਹੋਇਆ।
ਏਸ਼ੀਆਈ ਬਾਜ਼ਾਰ ਅੱਜ ਆਮ ਤੌਰ ‘ਤੇ ਮਜ਼ਬੂਤੀ ਦੇ ਨਾਲ ਕਾਰੋਬਾਰ ਕਰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਹੈਂਗ ਸੇਂਗ ਇੰਡੈਕਸ 97.67 ਅੰਕ ਜਾਂ 0.58 ਫੀਸਦੀ ਦੀ ਕਮਜ਼ੋਰੀ ਨਾਲ 16,984.44 ਅੰਕਾਂ ਦੇ ਪੱਧਰ ‘ਤੇ ਅਤੇ ਤਾਈਵਾਨ ਵੇਟਿਡ ਇੰਡੈਕਸ 0.21 ਫੀਸਦੀ ਡਿੱਗ ਕੇ 19,886.93 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ।
ਦੂਜੇ ਪਾਸੇ ਗਿਫ਼ਟ ਨਿਫਟੀ 0.19 ਫੀਸਦੀ ਮਜ਼ਬੂਤੀ ਨਾਲ 22,138 ਦੇ ਪੱਧਰ ‘ਤੇ, ਸਟ੍ਰੇਟਸ ਟਾਈਮ ਇੰਡੈਕਸ 0.62 ਫੀਸਦੀ ਮਜ਼ਬੂਤੀ ਨਾਲ 3,180.36 ਅੰਕਾਂ ਦੇ ਪੱਧਰ ‘ਤੇ, ਕੋਸਪੀ ਇੰਡੈਕਸ 0.64 ਫੀਸਦੀ ਦੀ ਮਜ਼ਬੂਤੀ ਨਾਲ 2,710.73 ਅੰਕ ਦੇ ਪੱਧਰ ‘ਤੇ, ਨਿੱਕੇਈ ਇੰਡੈਕਸ 0.01 ਫੀਸਦੀ ਦੀ ਮਾਮੂਲੀ ਮਜ਼ਬੂਤੀ ਨਾਲ 38,699.02 ਅੰਕਾਂ ਦੇ ਪੱਧਰ ‘ਤੇ, ਸੈੱਟ ਕੰਪੋਜ਼ਿਟ ਇੰਡੈਕਸ 0.31 ਫੀਸਦੀ ਮਜ਼ਬੂਤੀ ਨਾਲ 1,388.77 ਅੰਕ ਦੇ ਪੱਧਰ ‘ਤੇ, ਜਕਾਰਤਾ ਕੰਪੋਜ਼ਿਟ ਇੰਡੈਕਸ 0.17 ਫੀਸਦੀ ਮਜ਼ਬੂਤੀ ਨਾਲ 7,433.47 ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਸੂਚਕਾਂਕ ਮਾਮੂਲੀ 0.01 ਫੀਸਦੀ ਮਜ਼ਬੂਤੀ ਨਾਲ 3,044.17 ਅੰਕ ‘ਤੇ ਕਾਰੋਬਾਰ ਕਰਦੇ ਨਜ਼ਰ ਆਏ ਹਨ।
