ਨਵੀਂ ਦਿੱਲੀ, 15 ਅਪ੍ਰੈਲ । ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਰੁਕ ਨਹੀਂ ਰਿਹਾ ਹੈ। ਬ੍ਰੈਂਟ ਕਰੂਡ ਲਗਭਗ 91 ਡਾਲਰ ਅਤੇ ਡਬਲਯੂਟੀਆਈ ਕਰੂਡ ਲਗਭਗ 86 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ ‘ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ, ਡੀਜ਼ਲ 92.34 ਪ੍ਰਤੀ ਲੀਟਰ ‘ਤੇ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਇਸ ਹਫਤੇ ਦੇ ਪਹਿਲੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਡ ਕਰੂਡ 0.08 ਡਾਲਰ ਜਾਂ 0.09 ਫੀਸਦੀ ਦੀ ਗਿਰਾਵਟ ਨਾਲ 90.37 ਡਾਲਰ ਪ੍ਰਤੀ ਬੈਰਲ ‘ਤੇ ਚੱਲ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.23 ਡਾਲਰ ਜਾਂ 0.27 ਫੀਸਦੀ ਦੀ ਗਿਰਾਵਟ ਨਾਲ 85.38 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
