ਨਵੀਂ ਦਿੱਲੀ, 20 ਫਰਵਰੀ । ਗਲੋਬਲ ਬਾਜ਼ਾਰ ਤੋਂ ਅੱਜ ਕਮਜ਼ੋਰ ਸੰਕੇਤ ਮਿਲ ਰਹੇ ਹਨ। ਅਮਰੀਕੀ ਬਾਜ਼ਾਰ ’ਚ ਦਬਾਅ ਦਾ ਮਾਹੌਲ ਹੈ। ਡਾਓ ਜੌਂਸ ਫਿਊਚਰਜ਼ ਅੱਜ ਗਿਰਾਵਟ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਯੂਰਪੀ ਬਾਜ਼ਾਰ ਵੀ ਪਿਛਲੇ ਸੈਸ਼ਨ ਦੌਰਾਨ ਮਿਲੇ-ਜੁਲੇ ਕਾਰੋਬਾਰ ਨਾਲ ਬੰਦ ਹੋਏ। ਇਸੇ ਤਰ੍ਹਾਂ ਅੱਜ ਏਸ਼ੀਆਈ ਬਾਜ਼ਾਰਾਂ ‘ਚ ਮਿਲਿਆ-ਜੁਲਿਆ ਕਾਰੋਬਾਰ ਹੋ ਰਿਹਾ ਹੈ।
ਸੋਮਵਾਰ ਨੂੰ ਪ੍ਰੈਂਜ਼ੀਡੈਂਟ ਦਿਵਸ ਹੋਣ ਕਾਰਨ ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ’ਚ ਛੁੱਟੀ ਰਹੀ। ਇਸ ਲਈ ਵਾਲ ਸਟ੍ਰੀਟ ‘ਤੇ ਕੋਈ ਕਾਰੋਬਾਰ ਨਹੀਂ ਹੋਇਆ। ਇਸ ਦੇ ਬਾਵਜੂਦ ਕੱਚੇ ਤੇਲ ਅਤੇ ਅਮਰੀਕੀ ਬਾਂਡ ਯੀਲਡ ਵਧਣ ਕਾਰਨ ਅਮਰੀਕੀ ਬਾਜ਼ਾਰ ਤੋਂ ਨਕਾਰਾਤਮਕ ਸੰਕੇਤ ਮਿਲ ਰਹੇ ਹਨ। ਡਾਓ ਜੌਂਸ ਫਿਊਚਰਜ਼ ਅੱਜ 124.53 ਅੰਕ ਜਾਂ 0.32 ਫੀਸਦੀ ਦੀ ਗਿਰਾਵਟ ਨਾਲ 38,502.47 ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ।
ਯੂਰਪੀ ਬਾਜ਼ਾਰ ’ਚ ਪਿਛਲੇ ਸੈਸ਼ਨ ਦੌਰਾਨ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ। ਐੱਫਟੀਐੱਸਈ ਇੰਡੈਕਸ 0.22 ਫੀਸਦੀ ਮਜ਼ਬੂਤੀ ਨਾਲ 7,728.50 ’ਤੇ, ਸੀਏਸੀ ਸੂਚਕਾਂਕ 0.37 ਅੰਕ ਦੇ ਮਾਮੂਲੀ ਵਾਧੇ ਨਾਲ 7,768.55 ਅੰਕਾਂ ਦੇ ਪੱਧਰ ‘ਤੇ ਅਤੇ ਡੀ. ਏ. ਐਕਸ ਇੰਡੈਕਸ 0.15 ਫੀਸਦੀ ਦੀ ਗਿਰਾਵਟ ਨਾਲ 17,092.26 ਅੰਕ ਦੇ ਪੱਧਰ ‘ਤੇ ਬੰਦ ਹੋਇਆ।
ਅੱਜ ਏਸ਼ੀਆਈ ਬਾਜ਼ਾਰਾਂ ‘ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਗਿਫਟ ਨਿਫਟੀ 0.13 ਫੀਸਦੀ ਡਿੱਗ ਕੇ 22,150.50 ਅੰਕ ਦੇ ਪੱਧਰ ‘ਤੇ, ਨਿੱਕੇਈ ਇੰਡੈਕਸ 0.13 ਫੀਸਦੀ ਡਿੱਗ ਕੇ 38,421.22 ਅੰਕ ‘ਤੇ, ਕੋਸਪੀ ਇੰਡੈਕਸ ਵੱਡੀ ਗਿਰਾਵਟ ਨਾਲ 1.22 ਫੀਸਦੀ ਡਿੱਗ ਕੇ 2,648.06 ਅੰਕਾਂ ਦੇ ਪੱਧਰ ‘ਤੇ, ਹੈਂਗ ਸੇਂਗ ਸੂਚਕਾਂਕ 0.28 ਫੀਸਦੀ ਦੀ ਕਮਜ਼ੋਰੀ ਨਾਲ 16,111.27 ਅੰਕਾਂ ਦੇ ਪੱਧਰ ‘ਤੇ ਅਤੇ ਸੈੱਟ ਕੰਪੋਜ਼ਿਟ ਸੂਚਕਾਂਕ 0.51 ਫੀਸਦੀ ਡਿੱਗ ਕੇ 1,380.39 ਦੇ ਪੱਧਰ ‘ਤੇ ਕਾਰੋਬਾਰ ਕਰਦੇ ਨਜ਼ਰ ਆਏ ਹਨ।
ਦੂਜੇ ਪਾਸੇ ਤਾਈਵਾਨ ਵੇਟਿਡ ਇੰਡੈਕਸ 0.49 ਫੀਸਦੀ ਦੀ ਮਜ਼ਬੂਤੀ ਨਾਲ 18,727.87 ਅੰਕ ਦੇ ਪੱਧਰ ’ਤੇ, ਸਟਰੇਟਸ ਟਾਈਮਜ਼ ਇੰਡੈਕਸ 0.07 ਫੀਸਦੀ ਮਜ਼ਬੂਤੀ ਨਾਲ 3,228.25 ਅੰਕਾਂ ਦੇ ਪੱਧਰ ’ਤੇ, ਜਕਾਰਤਾ ਕੰਪੋਜ਼ਿਟ ਇੰਡੈਕਸ 0.57 ਫੀਸਦੀ ਮਜ਼ਬੂਤੀ ਨਾਲ 7,338.88 ਅੰਕਾਂ ਦੇ ਪੱਧਰ ’ਤੇ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ 0.02 ਫੀਸਦੀ ਦੀ ਮਾਮੂਲੀ ਮਜ਼ਬੂਤੀ ਨਾਲ 2,911.21 ਅੰਕਾਂ ਦੇ ਪੱਧਰ ’ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ ਹਨ।
