ਨਵੀਂ ਦਿੱਲੀ, 05 ਅਪ੍ਰੈਲ । ਗਲੋਬਲ ਬਾਜ਼ਾਰ ਤੋਂ ਅੱਜ ਗਿਰਾਵਟ ਦੇ ਸੰਕੇਤ ਮਿਲ ਰਹੇ ਹਨ। ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ‘ਚ ਲਗਾਤਾਰ ਨਿਰਾਸ਼ਾ ਦਾ ਮਾਹੌਲ ਰਿਹਾ, ਜਿਸ ਕਾਰਨ ਵਾਲ ਸਟ੍ਰੀਟ ਦੇ ਤਿੰਨੋਂ ਸੂਚਕਾਂਕ ਲਾਲ ਨਿਸ਼ਾਨ ‘ਤੇ ਬੰਦ ਹੋਏ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਅੱਜ ਮਾਮੂਲੀ ਵਾਧੇ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਯੂਰਪੀ ਬਾਜ਼ਾਰ ‘ਚ ਪਿਛਲੇ ਸੈਸ਼ਨ ਦੌਰਾਨ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ। ਏਸ਼ੀਆਈ ਬਾਜ਼ਾਰ ਵੀ ਅੱਜ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ।
ਵਿਆਜ ਦਰਾਂ ‘ਚ ਕਟੌਤੀ ਅਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਮਜ਼ਬੂਤੀ ਨੂੰ ਲੈ ਕੇ ਅਨਿਸ਼ਚਿਤਤਾ ਕਾਰਨ ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ‘ਚ ਲਗਾਤਾਰ ਦਬਾਅ ਰਿਹਾ। ਡਾਓ ਜੌਂਸ 530.16 ਅੰਕ ਜਾਂ 1.35 ਫੀਸਦੀ ਦੀ ਕਮਜ਼ੋਰੀ ਨਾਲ 38,596.98 ‘ਤੇ ਬੰਦ ਹੋਇਆ। ਇਸੇ ਤਰ੍ਹਾਂ ਐੱਸਐਂਡਪ 500 ਸੂਚਕਾਂਕ 1.26 ਫੀਸਦੀ ਡਿੱਗ ਗਿਆ ਅਤੇ ਪਿਛਲੇ ਸੈਸ਼ਨ ਦੇ ਕਾਰੋਬਾਰ ਨੂੰ 5,145.93 ਅੰਕਾਂ ਦੇ ਪੱਧਰ ‘ਤੇ ਸਮਾਪਤ ਕੀਤਾ। ਇਸ ਤੋਂ ਇਲਾਵਾ ਨੈਸਡੈਕ 227.29 ਅੰਕ ਜਾਂ 1.40 ਫੀਸਦੀ ਦੀ ਗਿਰਾਵਟ ਨਾਲ 16,050.17 ਅੰਕ ਦੇ ਪੱਧਰ ‘ਤੇ ਬੰਦ ਹੋਇਆ। ਡਾਓ ਜੌਂਸ ਫਿਊਚਰਜ਼ ਅੱਜ 0.09 ਫੀਸਦੀ ਦੇ ਮਾਮੂਲੀ ਵਾਧੇ ਨਾਲ 38,619.40 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ।
ਅਮਰੀਕੀ ਬਾਜ਼ਾਰ ਦੇ ਉਲਟ ਯੂਰਪੀ ਬਾਜ਼ਾਰ ਨੇ ਪਿਛਲੇ ਸੈਸ਼ਨ ਦੌਰਾਨ ਤੇਜ਼ੀ ਦਿਖਾਈ। ਹਾਲਾਂਕਿ ਆਖ਼ਰੀ ਮਿੰਟ ਦੀ ਵਿਕਰੀ ਕਾਰਨ ਯੂਰਪੀ ਬਾਜ਼ਾਰ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ। ਐਫਟੀਐਸਈ ਇੰਡੈਕਸ 0.48 ਫੀਸਦੀ ਮਜ਼ਬੂਤੀ ਨਾਲ 7,975.89 ‘ਤੇ ਅਤੇ ਡੀਏਐਕਸ ਸੂਚਕਾਂਕ 0.19 ਫੀਸਦੀ ਦੇ ਵਾਧੇ ਨਾਲ 18,403.13 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ। ਦੂਜੇ ਪਾਸੇ ਸੀਏਸੀ ਇੰਡੈਕਸ 0.02 ਫੀਸਦੀ ਦੀ ਮਾਮੂਲੀ ਕਮਜ਼ੋਰੀ ਨਾਲ 8,151.55 ਅੰਕ ‘ਤੇ ਬੰਦ ਹੋਇਆ।
ਅੱਜ ਏਸ਼ੀਆਈ ਬਾਜ਼ਾਰਾਂ ‘ਚ ਵੀ ਕਮਜ਼ੋਰੀ ਨਜ਼ਰ ਆ ਰਹੀ ਹੈ। ਤਾਈਵਾਨ ਵੇਟਿਡ ਇੰਡੈਕਸ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ ‘ਚ ਅੱਜ ਵੀ ਕੋਈ ਕਾਰੋਬਾਰ ਨਹੀਂ ਹੋ ਰਿਹਾ ਹੈ। ਸੈੱਟ ਕੰਪੋਜ਼ਿਟ ਇੰਡੈਕਸ ਫਿਲਹਾਲ 0.07 ਫੀਸਦੀ ਦੇ ਮਾਮੂਲੀ ਵਾਧੇ ਨਾਲ 1,374.89 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ ਜਕਾਰਤਾ ਕੰਪੋਜ਼ਿਟ ਇੰਡੈਕਸ 0.38 ਫੀਸਦੀ ਦੇ ਵਾਧੇ ਨਾਲ 7,281.96 ਅੰਕਾਂ ਦੇ ਪੱਧਰ ‘ਤੇ ਪਹੁੰਚ ਗਿਆ ਹੈ।
ਦੂਜੇ ਪਾਸੇ ਗਿਫਟ ਨਿਫਟੀ 104 ਅੰਕ ਜਾਂ 0.46 ਫੀਸਦੀ ਦੀ ਕਮਜ਼ੋਰੀ ਨਾਲ 22,543 ਅੰਕਾਂ ਦੇ ਪੱਧਰ ‘ਤੇ, ਸਟ੍ਰੇਟਸ ਟਾਈਮਜ਼ ਇੰਡੈਕਸ 0.69 ਫੀਸਦੀ ਡਿੱਗ ਕੇ 3,212.55 ਅੰਕਾਂ ਦੇ ਪੱਧਰ ‘ਤੇ, ਨਿੱਕੇਈ ਇੰਡੈਕਸ ਵੱਡੀ ਗਿਰਾਵਟ ਨਾਲ 785.15 ਅੰਕ ਜਾਂ 1.97 ਫੀਸਦੀ ਡਿੱਗ ਕੇ 38,987.99 ਅੰਕਾਂ ਦੇ ਪੱਧਰ ‘ਤੇ, ਹੈਂਗ ਸੇਂਗ ਇੰਡੈਕਸ 118.84 ਅੰਕ ਜਾਂ 0.71 ਫੀਸਦੀ ਫਿਸਲ ਕੇ 16,606.26 ਅੰਕਾਂ ਦੇ ਪੱਧਰ ‘ਤੇ, ਕੋਸਪੀ ਇੰਡੈਕਸ 0.97 ਫੀਸਦੀ ਡਿੱਗ ਕੇ 2,715.40 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ ਹਨ।
