ਨਵੀਂ ਦਿੱਲੀ, 18 ਦਸੰਬਰ (ਹਿ. ਸ.)। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 77 ਡਾਲਰ ਪ੍ਰਤੀ ਬੈਰਲ ਹੈ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 72 ਡਾਲਰ ਪ੍ਰਤੀ ਬੈਰਲ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਅੱਜ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ‘ਚ ਪੈਟਰੋਲ 102.63 ਰੁਪਏ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ‘ਤੇ ਉਪਲੱਬਧ ਹੈ।
ਅੰਤਰਰਾਸ਼ਟਰੀ ਬਾਜ਼ਾਰ ‘ਚ ਹਫਤੇ ਦੇ ਪਹਿਲੇ ਦਿਨ ਕਾਰੋਬਾਰ ਦੀ ਸ਼ੁਰੂਆਤ ‘ਚ ਬ੍ਰੈਂਟ ਕਰੂਡ 0.32 ਡਾਲਰ ਜਾਂ 0.42 ਫੀਸਦੀ ਦੇ ਵਾਧੇ ਨਾਲ 76.87 ਡਾਲਰ ਪ੍ਰਤੀ ਬੈਰਲ ‘ਤੇ ਟ੍ਰੈਂਡ ਕਰ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.32 ਡਾਲਰ ਜਾਂ 0.45 ਫੀਸਦੀ ਦੇ ਵਾਧੇ ਨਾਲ 71.75 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
