ਨਵੀਂ ਦਿੱਲੀ, 19 ਦਸੰਬਰ (ਹਿ. ਸ.)। ਗਲੋਬਲ ਬਾਜ਼ਾਰ ਤੋਂ ਅੱਜ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ। ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ‘ਚ ਤੇਜ਼ੀ ਰਹੀ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਅੱਜ ਫਲੈਟ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਯੂਰਪੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਇਆ। ਇਸੇ ਤਰ੍ਹਾਂ ਅੱਜ ਏਸ਼ੀਆਈ ਬਾਜ਼ਾਰ ‘ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।
ਊਰਜਾ ਅਤੇ ਵੱਡੇ ਟੇਕ ਸ਼ੇਅਰਾਂ ਦੇ ਬਿਹਤਰ ਪ੍ਰਦਰਸ਼ਨ ਕਾਰਨ ਪਿਛਲੇ ਸੈਸ਼ਨ ਦੌਰਾਨ ਵਾਲ ਸਟ੍ਰੀਟ ਸੂਚਕਾਂਕ ’ਚ ਤੇਜ਼ੀ ਬਣੀ ਰਹੀ। ਐੱਸਐਂਡਪੀ 500 ਇੰਡੈਕਸ 0.45 ਫੀਸਦੀ ਦੇ ਵਾਧੇ ਨਾਲ 4,740.56 ‘ਤੇ, ਨੈਸਡੈਕ 90.59 ਅੰਕ ਜਾਂ 0.61 ਫੀਸਦੀ ਦੇ ਵਾਧੇ ਨਾਲ 14,904.81 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ। ਡਾਓ ਜੌਂਸ ਫਿਊਚਰਜ਼ ਅੱਜ 0.01 ਫੀਸਦੀ ਦੇ ਮਾਮੂਲੀ ਵਾਧੇ ਨਾਲ 37,308.80 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਦਿਖਾਈ ਦਿੱਤਾ।
ਯੂਰਪੀ ਬਾਜ਼ਾਰ ‘ਚ ਪਿਛਲੇ ਸੈਸ਼ਨ ਦੌਰਾਨ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ। ਐੱਫਟੀਐੱਸਈ ਇੰਡੈਕਸ 0.50 ਫੀਸਦੀ ਦੇ ਵਾਧੇ ਨਾਲ 7,614.48 ‘ਤੇ ਬੰਦ ਹੋਇਆ। ਦੂਜੇ ਪਾਸੇ ਸੀਏਸੀ ਸੂਚਕਾਂਕ 0.37 ਫੀਸਦੀ ਦੀ ਗਿਰਾਵਟ ਨਾਲ 7,568.86 ਅੰਕ ‘ਤੇ ਅਤੇ ਡੀਏਐਕਸ ਇੰਡੈਕਸ 100.89 ਅੰਕ ਜਾਂ 0.61 ਫੀਸਦੀ ਦੀ ਕਮਜ਼ੋਰੀ ਨਾਲ 16,650.55 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ।
ਏਸ਼ੀਆਈ ਬਾਜ਼ਾਰ ‘ਚ ਅੱਜ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਗਿਫਟ ਨਿਫਟੀ 0.16 ਫੀਸਦੀ ਡਿੱਗ ਕੇ 21,450.50 ਅੰਕ ਦੇ ਪੱਧਰ ‘ਤੇ, ਹੈਂਗ ਸੇਂਗ ਇੰਡੈਕਸ 102.27 ਅੰਕ ਜਾਂ 0.62 ਫੀਸਦੀ ਦੀ ਕਮਜ਼ੋਰੀ ਨਾਲ 16,526.96 ਅੰਕਾਂ ਦੇ ਪੱਧਰ ‘ਤੇ, ਤਾਈਵਾਨ ਵੇਟਿਡ ਇੰਡੈਕਸ 103.07 ਅੰਕ ਜਾਂ 0.58 ਫੀਸਦੀ ਡਿੱਗ ਕੇ 17,548.96 ਅੰਕਾਂ ਦੇ ਪੱਧਰ ‘ਤੇ, ਕੋਸਪੀ ਇੰਡੈਕਸ 0.07 ਫੀਸਦੀ ਡਿੱਗ ਕੇ 2,565.19 ਅੰਕ ਦੇ ਪੱਧਰ ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ 0.02 ਫੀਸਦੀ ਦੀ ਕਮਜ਼ੋਰੀ ਨਾਲ 2,930.18 ‘ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ।
ਦੂਜੇ ਪਾਸੇ ਨਿਕੇਈ ਇੰਡੈਕਸ 309.84 ਅੰਕ ਜਾਂ 0.95 ਫੀਸਦੀ ਦੇ ਵਾਧੇ ਨਾਲ 33,068.82 ਦੇ ਪੱਧਰ ‘ਤੇ, ਸਟ੍ਰੇਟਸ ਟਾਈਮਜ਼ ਇੰਡੈਕਸ 0.33 ਫੀਸਦੀ ਮਜ਼ਬੂਤ ਹੋ ਕੇ 3,123.44 ਅੰਕਾਂ ਦੇ ਪੱਧਰ ‘ਤੇ, ਸੈੱਟ ਕੰਪੋਜ਼ਿਟ ਇੰਡੈਕਸ 0.01 ਫੀਸਦੀ ਦੇ ਮਾਮੂਲੀ ਵਾਧੇ ਨਾਲ 1,393.58 ਅੰਕਾਂ ਦੇ ਪੱਧਰ ‘ਤੇ ਅਤੇ ਜਕਾਰਤਾ ਕੰਪੋਜ਼ਿਟ ਸੂਚਕਾਂਕ 0.36 ਫੀਸਦੀ ਦੀ ਮਜ਼ਬੂਤੀ ਨਾਲ 7,144.90 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦੇ ਨਜ਼ਰ ਆਏ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
