ਨਵੀਂ ਦਿੱਲੀ, 10 ਨਵੰਬਰ (ਹਿ.ਸ.)। ਕਮਜ਼ੋਰ ਗਲੋਬਲ ਸੰਕੇਤਾਂ ਵਿਚਾਲੇ ਘਰੇਲੂ ਸ਼ੇਅਰ ਬਾਜ਼ਾਰ ਵੀ ਅੱਜ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ। ਅੱਜ ਦਾ ਕਾਰੋਬਾਰ ਕਮਜ਼ੋਰੀ ਨਾਲ ਸ਼ੁਰੂ ਹੋਇਆ। ਹਾਲਾਂਕਿ, ਬਾਜ਼ਾਰ ਖੁੱਲ੍ਹਣ ਤੋਂ ਬਾਅਦ ਖਰੀਦਦਾਰਾਂ ਨੇ ਖਰੀਦਦਾਰੀ ਦਾ ਦਬਾਅ ਬਣਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ, ਪਰ ਵਿਕਰੀ ਦਾ ਦਬਾਅ ਜ਼ਿਆਦਾ ਹੋਣ ਕਰਕੇ ਸੈਂਸੈਕਸ ਅਤੇ ਨਿਫਟੀ ਦੋਵੇਂ ਸੂਚਕਾਂਕ ਲਾਲ ਰੰਗ ‘ਚ ਬਣੇ ਰਹੇ। ਕਾਰੋਬਾਰ ’ਚ 10:50 ਵਜੇ ਤੱਕ ਸੈਂਸੈਕਸ 63.69 ਫੀਸਦੀ ਭਾਵ 0.098 ਫੀਸਦੀ ਦੀ ਗਿਰਾਵਟ ਨਾਲ 64,768.81 ਅੰਕ ’ਤੇ ਅਤੇ ਨਿਫਟੀ 15.25 ਅੰਕ ਭਾਵ 0.079 ਫੀਸਦੀ ਦੀ ਗਿਰਾਵਟ ਨਾਲ 19,380.05 ਅੰਕ ਦੇ ਪੱਧਰ ’ਤੇ ਕਾਰੋਬਾਰ ਕਰ ਰਹੇ ਸਨ।
ਬੀਐੱਸਈ ਦਾ ਸੈਂਸੈਕਸ ਅੱਜ 76.09 ਅੰਕਾਂ ਦੀ ਕਮਜ਼ੋਰੀ ਨਾਲ 64,756.11 ਅੰਕਾਂ ਦੇ ਪੱਧਰ ‘ਤੇ ਖੁੱਲ੍ਹਿਆ। ਕਾਰੋਬਾਰ ਸ਼ੁਰੂ ਹੁੰਦੇ ਹੀ ਬਾਜ਼ਾਰ ‘ਚ ਬਿਕਵਾਲੀ ਦਾ ਦਬਾਅ ਰਿਹਾ, ਜਿਸ ਕਾਰਨ ਇਸ ਸੂਚਕਾਂਕ ‘ਚ ਗਿਰਾਵਟ ਜਾਰੀ ਰਹੀ। ਹਾਲਾਂਕਿ ਖਰੀਦਦਾਰਾਂ ਨੇ ਵਿਚਕਾਰ ਕਈ ਵਾਰ ਖਰੀਦਦਾਰੀ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਇਸ ਸੂਚਕਾਂਕ ਦੀ ਗਤੀ ਵਿੱਚ ਉਤਰਾਅ-ਚੜ੍ਹਾਅ ਦੇਖਿਆ ਗਿਆ। ਸੈਂਸੈਕਸ ਦੀ ਤਰ੍ਹਾਂ ਅੱਜ ਐੱਨਐੱਸਈ ਨਿਫਟੀ ਨੇ ਵੀ 43.45 ਅੰਕ ਡਿੱਗ ਕੇ 19,351.85 ‘ਤੇ ਕਾਰੋਬਾਰ ਕਰਨਾ ਸ਼ੁਰੂ ਕੀਤਾ। ਬਾਜ਼ਾਰ ਖੁੱਲ੍ਹਦੇ ਹੀ ਇਹ ਸੂਚਕਾਂਕ ਵੀ ਵਿਕਰੀ ਦੇ ਦਬਾਅ ਦਾ ਸ਼ਿਕਾਰ ਹੋ ਗਿਆ। ਹਾਲਾਂਕਿ ਖਰੀਦਦਾਰਾਂ ਨੇ ਵੀ ਬਾਜ਼ਾਰ ਨੂੰ ਸਮਰਥਨ ਦੇਣ ਲਈ ਸਮੇਂ-ਸਮੇਂ ‘ਤੇ ਖਰੀਦਦਾਰੀ ਦਾ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਸੂਚਕਾਂਕ ਹੇਠਲੇ ਪੱਧਰ ਤੋਂ ਉਭਰ ਕੇ ਕੁਝ ਮਿੰਟਾਂ ਲਈ ਹਰੇ ਨਿਸ਼ਾਨ ‘ਤੇ ਪਹੁੰਚ ਗਿਆ, ਪਰ ਕੁਝ ਸਮੇਂ ਬਾਅਦ ਫਿਰ ਤੋਂ ਵਿਕਰੀ ਦੇ ਦਬਾਅ ਕਾਰਨ ਇਹ ਸੂਚਕਾਂਕ ਮੁੜ ਲਾਲ ਨਿਸ਼ਾਨ ਵਿੱਚ ਆ ਗਿਆ।
ਕਾਰੋਬਾਰ ਦੇ ਪਹਿਲੇ ਇੱਕ ਘੰਟੇ ਦੇ ਬਾਅਦ ਸ਼ੇਅਰ ਬਾਜ਼ਾਰ ਦੇ ਵੱਡੇ ਸ਼ੇਅਰਾਂ ਵਿੱਚੋਂ ਪਾਵਰ ਗਰਿੱਡ ਕਾਰਪੋਰੇਸ਼ਨ, ਐੱਚਡੀਐੱਫਸੀ ਲਾਈਫ, ਓਐੱਨਜੀਸੀ, ਅਡਾਨੀ ਪੋਰਟਸ ਅਤੇ ਕੋਲ ਇੰਡੀਆ ਦੇ ਸ਼ੇਅਰ 1.10 ਫੀਸਦੀ ਤੋਂ 0.66 ਫੀਸਦੀ ਦੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਹਨ। ਦੂਜੇ ਪਾਸੇ ਮਹਿੰਦਰਾ ਐਂਡ ਮਹਿੰਦਰਾ, ਏਸ਼ੀਅਨ ਪੇਂਟਸ, ਹੀਰੋ ਮੋਟੋਕਾਰਪ, ਡਾ. ਰੈੱਡੀਜ਼ ਲੈਬਾਰਟਰੀਜ਼ ਅਤੇ ਐਲਟੀ ਮਾਈਂਡਟਰੀ ਦੇ ਸ਼ੇਅਰ 1.90 ਤੋਂ 0.91 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ। ਇਸੇ ਤਰ੍ਹਾਂ ਸੈਂਸੈਕਸ ‘ਚ ਸ਼ਾਮਲ 30 ਸ਼ੇਅਰਾਂ ‘ਚੋਂ 6 ਸ਼ੇਅਰ ਖਰੀਦਦਾਰੀ ਦੇ ਸਮਰਥਨ ਨਾਲ ਹਰੇ ਨਿਸ਼ਾਨ ‘ਤੇ ਰਹੇ। ਦੂਜੇ ਪਾਸੇ ਬਿਕਵਾਲੀ ਦੇ ਦਬਾਅ ‘ਚ 24 ਸ਼ੇਅਰ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ। ਜਦੋਂ ਕਿ ਨਿਫਟੀ ‘ਚ ਸ਼ਾਮਲ ਸ਼ੇਅਰਾਂ ‘ਚੋਂ 15 ਸ਼ੇਅਰ ਹਰੇ ਨਿਸ਼ਾਨ ‘ਚ ਅਤੇ 35 ਸ਼ੇਅਰ ਲਾਲ ਨਿਸ਼ਾਨ ‘ਚ ਕਾਰੋਬਾਰ ਕਰਦੇ ਦੇਖੇ ਗਏ।
ਇਸ ਤੋਂ ਪਹਿਲਾਂ ਆਖਰੀ ਕਾਰੋਬਾਰੀ ਦਿਨ ਵੀਰਵਾਰ ਨੂੰ ਸੈਂਸੈਕਸ 143.41 ਅੰਕ ਜਾਂ 0.22 ਫੀਸਦੀ ਦੀ ਗਿਰਾਵਟ ਨਾਲ 64,832.20 ਅੰਕਾਂ ਦੇ ਪੱਧਰ ‘ਤੇ ਅਤੇ ਨਿਫਟੀ 48.20 ਅੰਕ ਜਾਂ 0.25 ਫੀਸਦੀ ਫਿਸਲ ਕੇ 19,395.30 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
