ਨਵੀਂ ਦਿੱਲੀ, 15 ਜਨਵਰੀ (ਹਿ.ਸ.)। ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਘਰੇਲੂ ਸਰਾਫਾ ਬਾਜ਼ਾਰ ‘ਚ ਤੇਜ਼ੀ ਦਾ ਰੁਖ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸੋਨੇ ਦੀ ਕੀਮਤ 400 ਤੋਂ 500 ਰੁਪਏ ਪ੍ਰਤੀ 10 ਗ੍ਰਾਮ ਵਧ ਗਈ ਹੈ। ਅੱਜ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ‘ਚ 24 ਕੈਰੇਟ ਸੋਨਾ 63 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 58 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ। ਸੋਨੇ ਦੀ ਤਰ੍ਹਾਂ ਚਾਂਦੀ ‘ਚ ਵੀ ਅੱਜ 500 ਰੁਪਏ ਪ੍ਰਤੀ ਕਿਲੋ ਦਾ ਵਾਧਾ ਦਰਜ ਕੀਤਾ ਗਿਆ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ 24 ਕੈਰੇਟ ਸੋਨਾ 63,420 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 58,150 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਸੇ ਤਰ੍ਹਾਂ ਮੁੰਬਈ ‘ਚ 24 ਕੈਰੇਟ ਸੋਨਾ 63,270 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 58,000 ਰੁਪਏ ਪ੍ਰਤੀ 10 ਗ੍ਰਾਮ ‘ਤੇ ਵਿਕ ਰਿਹਾ ਹੈ। ਉਥੇ ਹੀ ਚੇਨਈ ‘ਚ 24 ਕੈਰੇਟ ਸੋਨੇ ਦੀ ਖੁਦਰਾ ਕੀਮਤ 63,760 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 58,450 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਕੋਲਕਾਤਾ ‘ਚ 24 ਕੈਰੇਟ ਸੋਨਾ 63,270 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਅਤੇ 22 ਕੈਰੇਟ ਸੋਨਾ 58,000 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਪਹੁੰਚ ਗਿਆ ਹੈ।
ਦੇਸ਼ ਦੇ ਹੋਰ ਸੂਬਿਆਂ ਵਾਂਗ ਕਰਨਾਟਕ, ਤੇਲੰਗਾਨਾ ਅਤੇ ਓਡੀਸ਼ਾ ਦੇ ਸਰਾਫਾ ਬਾਜ਼ਾਰਾਂ ‘ਚ ਵੀ ਸੋਨੇ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਸੂਬਿਆਂ ਦੀਆਂ ਰਾਜਧਾਨੀਆਂ ਬੈਂਗਲੁਰੂ, ਹੈਦਰਾਬਾਦ ਅਤੇ ਭੁਵਨੇਸ਼ਵਰ ‘ਚ ਅੱਜ 24 ਕੈਰੇਟ ਸੋਨਾ 63,270 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ। ਉੱਥੇ ਹੀ ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਸਰਾਫਾ ਬਾਜ਼ਾਰਾਂ ‘ਚ 22 ਕੈਰੇਟ ਸੋਨਾ 58,000 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਵਿਕ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
