ਨਵੀਂ ਦਿੱਲੀ, 03 ਜਨਵਰੀ (ਹਿ. ਸ.)। ਘਰੇਲੂ ਸਰਾਫਾ ਬਾਜ਼ਾਰ ‘ਚ ਕਾਰੋਬਾਰ ਸਪਾਟ ਪੱਧਰ ‘ਤੇ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ‘ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੰਗਲਵਾਰ ਦੀ ਕੀਮਤ ਦੇ ਆਸ-ਪਾਸ ਹੀ ਹਨ। ਇਸ ਕਾਰਨ ਵਪਾਰਕ ਸੋਨਾ (24 ਕੈਰੇਟ) ਅਜੇ ਵੀ 64 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਬਰਕਰਾਰ ਹੈ। ਗਹਿਣਾ ਸੋਨਾ (22 ਕੈਰੇਟ) ਵੀ 59 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਬਣਿਆ ਹੋਇਆ ਹੈ। ਇਸੇ ਤਰ੍ਹਾਂ ਅੱਜ ਚਾਂਦੀ ‘ਚ ਵੀ ਕੋਈ ਹਲਚਲ ਨਹੀਂ ਹੈ। ਦਿੱਲੀ ਦੇ ਸਰਾਫਾ ਬਾਜ਼ਾਰ ‘ਚ ਅੱਜ ਚਾਂਦੀ 78,900 ਰੁਪਏ ਪ੍ਰਤੀ ਕਿਲੋ ਦੇ ਪੱਧਰ ‘ਤੇ ਵਿਕ ਰਹੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ 24 ਕੈਰੇਟ ਸੋਨਾ 64,240 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 58,900 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਸੇ ਤਰ੍ਹਾਂ ਮੁੰਬਈ ‘ਚ 24 ਕੈਰੇਟ ਸੋਨਾ 64,090 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 58,750 ਰੁਪਏ ਪ੍ਰਤੀ 10 ਗ੍ਰਾਮ ‘ਤੇ ਵਿਕ ਰਿਹਾ ਹੈ। ਚੇਨਈ ‘ਚ 24 ਕੈਰੇਟ ਸੋਨੇ ਦੀ ਖੁਦਰਾ ਕੀਮਤ 64,580 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 59,200 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਨ੍ਹਾਂ ਵੱਡੇ ਸ਼ਹਿਰਾਂ ਤੋਂ ਇਲਾਵਾ ਅਹਿਮਦਾਬਾਦ ‘ਚ ਅੱਜ 24 ਕੈਰੇਟ ਸੋਨਾ 64,140 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 58,800 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ ‘ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਕੋਲਕਾਤਾ ‘ਚ 24 ਕੈਰੇਟ ਸੋਨਾ 64,090 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 58,750 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
