ਨਵੀਂ ਦਿੱਲੀ, 13 ਨਵੰਬਰ (ਹਿ.ਸ.)। ਸੋਨੇ ਦੀ ਕੀਮਤ ਵਿੱਚ ਗਿਰਾਵਟ ਦਾ ਸਿਲਸਿਲਾ ਜਾਰੀ ਹੈ। ਦੇਸ਼ ਦੇ ਵੱਖ-ਵੱਖ ਸਰਾਫਾ ਬਾਜ਼ਾਰਾਂ ‘ਚ ਅੱਜ ਸੋਨੇ ਦੀ ਕੀਮਤ 300 ਤੋਂ 500 ਰੁਪਏ ਪ੍ਰਤੀ 10 ਗ੍ਰਾਮ ਤੱਕ ਦੀ ਗਿਰਾਵਟ ਦਰਜ ਕੀਤੀ ਗਈ। ਸੋਨੇ ਦੀ ਤਰ੍ਹਾਂ ਅੱਜ ਚਾਂਦੀ ਦੀ ਕੀਮਤ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਦਿੱਲੀ ਦੇ ਸਰਾਫਾ ਬਾਜ਼ਾਰ ‘ਚ ਚਾਂਦੀ 72,400 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਕਾਰੋਬਾਰ ਕਰ ਰਹੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ 24 ਕੈਰੇਟ ਸੋਨੇ ਦੀ ਕੀਮਤ 60,640 ਰੁਪਏ ਪ੍ਰਤੀ 10 ਗ੍ਰਾਮ ‘ਤੇ ਰਹੀ, ਜਦਕਿ 22 ਕੈਰੇਟ ਸੋਨੇ ਦੀ ਕੀਮਤ 55,600 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਸੇ ਤਰ੍ਹਾਂ ਅਹਿਮਦਾਬਾਦ ‘ਚ ਅੱਜ 24 ਕੈਰੇਟ ਸੋਨਾ 60,540 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 55,500 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ ‘ਤੇ ਵਿਕ ਰਿਹਾ ਹੈ। ਉਥੇ ਹੀ ਚੇਨਈ ‘ਚ 24 ਕੈਰੇਟ ਸੋਨੇ ਦੀ ਖੁਦਰਾ ਕੀਮਤ 60,980 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 55,900 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ।
ਇਨ੍ਹਾਂ ਵੱਡੇ ਸ਼ਹਿਰਾਂ ਤੋਂ ਇਲਾਵਾ ਮੁੰਬਈ ‘ਚ 24 ਕੈਰੇਟ ਸੋਨਾ 60,490 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 55,450 ਰੁਪਏ ਪ੍ਰਤੀ 10 ਗ੍ਰਾਮ ‘ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਕੋਲਕਾਤਾ ‘ਚ ਵੀ 24 ਕੈਰੇਟ ਸੋਨਾ 60,490 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 55,450 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਪਹੁੰਚ ਗਿਆ ਹੈ।
ਲਖਨਊ ਦੇ ਸਰਾਫਾ ਬਾਜ਼ਾਰ ‘ਚ ਅੱਜ 24 ਕੈਰੇਟ ਸੋਨਾ 60,640 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਵਿਕ ਰਿਹਾ ਹੈ ਅਤੇ 22 ਕੈਰੇਟ ਸੋਨਾ 55,600 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਵਿਕ ਰਿਹਾ ਹੈ। ਉਥੇ ਹੀ ਪਟਨਾ ‘ਚ 24 ਕੈਰੇਟ ਸੋਨੇ ਦੀ ਕੀਮਤ ਵਧ ਕੇ 60,540 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ, ਜਦਕਿ 22 ਕੈਰੇਟ ਸੋਨਾ 55,500 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਜੈਪੁਰ ‘ਚ 24 ਕੈਰੇਟ ਸੋਨਾ 60,640 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 55,600 ਰੁਪਏ ਪ੍ਰਤੀ 10 ਗ੍ਰਾਮ ‘ਤੇ ਵਿਕ ਰਿਹਾ ਹੈ।
ਦੇਸ਼ ਦੇ ਹੋਰ ਸੂਬਿਆਂ ਵਾਂਗ ਕਰਨਾਟਕ, ਤੇਲੰਗਾਨਾ ਅਤੇ ਓਡੀਸ਼ਾ ਦੇ ਸਰਾਫਾ ਬਾਜ਼ਾਰਾਂ ‘ਚ ਵੀ ਸੋਨੇ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇਨ੍ਹਾਂ ਤਿੰਨਾਂ ਸੂਬਿਆਂ ਦੀਆਂ ਰਾਜਧਾਨੀਆਂ ਬੈਂਗਲੁਰੂ, ਹੈਦਰਾਬਾਦ ਅਤੇ ਭੁਵਨੇਸ਼ਵਰ ‘ਚ ਅੱਜ 24 ਕੈਰੇਟ ਸੋਨਾ 60,490 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਅਤੇ 22 ਕੈਰੇਟ ਸੋਨਾ 55,450 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਵਿਕ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
