ਇੰਫਾਲ (ਮਣੀਪੁਰ), 02 ਦਸੰਬਰ (ਹਿ.ਸ.)। ਮਣੀਪੁਰ ਪੁਲਿਸ ਵੱਲੋਂ ਅਫੀਮ ਦੀ ਖੇਤੀ ਖਿਲਾਫ ਮੁਹਿੰਮ ਜਾਰੀ ਹੈ। ਇਸੇ ਤਹਿਤ ਪੁਲਿਸ ਨੇ ਉਖਰੁਲ ਜ਼ਿਲ੍ਹੇ ਦੇ ਮਪੀਥੇਲ ਪਹਾੜੀ ਖੇਤਰ ਦੇ ਅਧੀਨ ਟਾਂਗਖੁਲ ਹਨਡੰਗ ਪਿੰਡ ਦੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਅਫੀਮ ਦੀ ਖੇਤੀ ਨੂੰ ਨਸ਼ਟ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਚਲਾਈ। ਮਣੀਪੁਰ ਪੁਲਿਸ ਨੇ ਅੱਜ ਦੱਸਿਆ ਕਿ ਇਸ ਕਾਰਵਾਈ ਵਿੱਚ ਕਰੀਬ 30 ਏਕੜ ਅਫੀਮ ਦੀ ਖੇਤੀ ਨੂੰ ਨਸ਼ਟ ਕਰ ਦਿੱਤਾ ਗਿਆ। ਹਾਲਾਂਕਿ ਇਸ ਦੇ ਕਾਰੋਬਾਰ ਨਾਲ ਜੁੜੇ ਲੋਕ ਸੁਰੱਖਿਆ ਬਲਾਂ ਦੇ ਆਉਣ ਦੀ ਸੂਚਨਾ ਮਿਲਦੇ ਹੀ ਫਰਾਰ ਹੋ ਗਏ।
ਜ਼ਿਕਰਯੋਗ ਹੈ ਕਿ ਮਣੀਪੁਰ ਦੇ ਪਹਾੜੀ ਇਲਾਕਿਆਂ ‘ਚ ਅਫੀਮ ਦੀ ਖੇਤੀ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਾਲ ਹੁਣ ਤੱਕ ਸੈਂਕੜੇ ਹੈਕਟੇਅਰ ਤੋਂ ਵੱਧ ਅਫੀਮ ਦੀ ਖੇਤੀ ਨੂੰ ਤਬਾਹ ਕਰ ਦਿੱਤਾ ਗਿਆ ਹੈ। ਇਨ੍ਹਾਂ ਖੇਤਾਂ ਨੂੰ ਨਸ਼ਟ ਕਰਨਾ ਮਣੀਪੁਰ ਪੁਲਿਸ ਦੇ ਨਾਲ-ਨਾਲ ਅਸਾਮ ਰਾਈਫਲਜ਼ ਦੇ ਜਵਾਨਾਂ ਲਈ ਵੀ ਵੱਡੀ ਚੁਣੌਤੀ ਸਾਬਤ ਹੋ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
