ਲੁਧਿਆਣਾ, 21 ਫਰਵਰੀ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਾਹਿਗੁਰੂ ਅੱਗੇ ਅਰਦਾਸ ਕਰਨ ਉਪਰੰਤ ਵਿਧਾਨ ਸਭਾ ਉੱਤਰੀ ਦੇ ਦਮੋਰੀਆ ਪੁਲ ਤੋਂ ਉਪਕਾਰ ਨਗਰ ਰਾਹੀਂ ਸਿਵਲ ਲਾਈਨ ਸ਼ਮਸ਼ਾਨਘਾਟ ਤੱਕ ਕਈ ਵਾਰਡਾਂ ਨੂੰ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਸੜਕ ਦੇ ਨਿਰਮਾਣ ’ਤੇ ਲਗਭਗ 1 ਕਰੋੜ 12 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਸੜਕ ਦੇ ਨਿਰਮਾਣ ਨਾਲ ਹਰ ਰੋਜ਼ ਹਜ਼ਾਰਾਂ ਲੋਕਾਂ ਨੂੰ ਫਾਇਦਾ ਹੋਵੇਗਾ।
ਵਿਧਾਇਕ ਮਦਨ ਲਾਲ ਬੱਗਾ ਨੇ ਵਿਧਾਨ ਸਭਾ ਉੱਤਰੀ ਦੇ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਉੱਤਰੀ ਦੇ ਕਈ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਜਨਤਾ ਨੂੰ ਜੋ ਵਾਅਦੇ ਕੀਤੇ ਹੈ ਸੀ ਉਹ ਵਾਅਦੇ ਇੱਕ ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਉੱਤਰੀ ਅਧੀਨ ਪੈਂਦੇ ਬੁੱਢਾ ਦਰਿਆ ਦੇ ਨਾਲ-ਨਾਲ ਵੱਖ-ਵੱਖ ਵਾਰਡਾਂ ਵਿੱਚ ਗ੍ਰੀਨ ਬੈਲਟ ਦਾ ਕੰਮ ਚੱਲ ਰਿਹਾ ਹੈ ਤਾਂ ਜੋ ਵਾਤਾਵਰਨ ਨੂੰ ਵੀ ਸ਼ੁੱਧ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਆਪਦੇ ਦੁਆਰ’ ਪ੍ਰੋਗਰਾਮ ਤਹਿਤ ਹਰ ਵਿਅਕਤੀ ਦੀਆਂ ਸਮੱਸਿਆਵਾਂ ਨੂੰ ਘਰ ਬੈਠੇ ਹੀ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸੈਂਕੜੇ ਇਲਾਕਾ ਨਿਵਾਸੀ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।
