cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Crime > ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
Crime

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

CliQ INDIA
Last updated: March 10, 2024 11:13 am
CliQ INDIA
Share
4 Min Read
SHARE

ਚੰਡੀਗੜ੍ਹ, 10 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ ਮੁਕਤ), ਦਰਸ਼ਨ ਗਰਗ ਕੰਸਲਟੈਂਟ (ਸੇਵਾ ਮੁਕਤ) ਅਤੇ ਸਵਤੇਜ ਸਿੰਘ ਐਸ.ਡੀ.ਓ.(ਸੇਵਾ ਮੁਕਤ) ਵਗੈਰਾ ਵਿਰੁੱਧ ਦਰਜ ਕੀਤਾ ਗਿਆ ਹੈ। ਇੰਨਾਂ ਮੁਲਜ਼ਮਾਂ ਉੱਪਰ ਦੋਸ਼ ਹਨ ਕਿ ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਨਜਦੀਕੀਆਂ ਨੂੰ ਅਲਾਟ ਕਰਵਾਏ ਜਿਸ ਨਾਲ ਸਰਕਾਰ ਨੂੰ 8,72,71,666 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਇਸ ਮੁਕੱਦਮੇ ਵਿੱਚ ਨਿਗਮ ਤੋਂ ਸੇਵਾ ਮੁਕਤ ਹੋ ਚੁੱਕੇ ਦੋ ਅਧਿਕਾਰੀਆਂ ਮੁੱਖ ਜਨਰਲ ਮੈਨੇਜਰ (ਅਸਟੇਟ) ਐਸ. ਪੀ. ਸਿੰਘ ਤੇ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਵਿਜੀਲੈਂਸ ਨੂੰ ਕੇਸ ਦੀ ਤਫ਼ਤੀਸ਼ ਕਰਨ ਲਈ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਦਰਜ ਵਿਜੀਲੈਂਸ ਇੰਨਕੁਆਰੀ ਨੰਬਰ 03 ਮਿਤੀ 04-04-2018 ਦੀ ਪੜਤਾਲ ਉਪਰੰਤ ਪੀ.ਐਸ.ਆਈ.ਈ.ਸੀ.) ਦੇ ਉਕਤ ਛੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਤਹਿਤ ਪੁਲਿਸ ਥਾਣਾ, ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 04 ਮਿਤੀ 08.03.2024 ਨੂੰ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪੀ.ਐਸ.ਆਈ.ਈ.ਸੀ. ਵੱਲੋਂ ਸਨਅਤੀ ਪਲਾਟਾ ਦੀ ਵੰਡ ਸਮੇਂ ਨਿਰਧਾਰਿਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ/ਦੋਸਤਾਂ/ਨਜਦੀਕੀਆਂ ਨੂੰ ਵੰਡ ਦਿੱਤੇ ਜਿਸ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਿਆ ਹੈ। ਇਸ ਘਪਲੇ ਨੂੰ ਦਬਾਉਣ ਲਈ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਇੰਨਾਂ ਪਲਾਟਾਂ ਦੀ ਗੈਰਕਾਨੂੰਨੀ ਅਲਾਟਮੈਂਟ ਸਬੰਧੀ ਕੁੱਝ ਸਰਕਾਰੀ ਫ਼ਾਈਲਾਂ ਵੀ ਗੁੰਮ ਕਰ ਦਿੱਤੀਆਂ ਹਨ।

ਬੁਲਾਰੇ ਨੇ ਦੱਸਿਆ ਕਿ ਉਕਤ ਨਿਗਮ ਵਿੱਚ ਜ਼ੀਰੋ ਫੀਸਦ ਵਿਆਜ ਤੈਅ ਕਰਨ ਸੰਬੰਧੀ ਨੀਤੀ ਵਿੱਚ ਕੋਈ ਵਿਵਸਥਾ ਨਹੀਂ ਹੈ ਪਰ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਮਿਤੀ 01-08-2000 ਦੀ ਨੋਟਿੰਗ ਅਤੇ ਬੋਰਡ ਆਫ ਡਾਇਰੈਕਟਰ ਵੱਲੋਂ ਮਿਤੀ 08-02-2005 ਨੂੰ ਪਾਸ ਕੀਤੇ ਮਤੇ ਮੁਤਾਬਿਕ ਇਹ ਮੁਆਫੀ ਦਿੱਤੀ ਗਈ ਜਦਕਿ ਇਹ ਦੋਵੇਂ ਹੁਕਮ ਸਰਕਾਰ ਵੱਲੋਂ ਨੋਟੀਫਾਈਡ ਨਹੀਂ ਹਨ। ਉੱਨਾਂ ਦੱਸਿਆ ਕਿ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਨਜਦੀਕੀ ਰਿਸ਼ਤੇਦਾਰ/ਦੋਸਤ/ਅਣਪਛਾਤੇ ਵਿਅਕਤੀ ਦੇ ਨਾਵਾਂ ਉੱਪਰ ਪਲਾਟ ਅਲਾਟ ਕੀਤੇ ਗਏ। ਬਤੌਰ ਮੁੱਖ ਜਨਰਲ ਮੈਨੇਜਰ (ਅਸਟੇਟ) ਦੇ ਅਹੁਦੇ ਉੱਤੇ ਤਾਇਨਾਤ ਐਸ.ਪੀ. ਸਿੰਘ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਨਿਗਮ ਦੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਅਤੇ ਕਬਜ਼ੇ ਗਲਤ ਢੰਗ ਨਾਲ ਬਦਲੇ ਗਏ ਅਤੇ ਮੁਲਜ਼ਮ ਜਸਵਿੰਦਰ ਸਿੰਘ ਰੰਧਾਵਾ ਵੱਲੋਂ ਅਲਾਟ ਕਰਵਾਏ ਗਏ ਪਲਾਟਾਂ ਵਿੱਚ ਉਸਦੀ ਮੱਦਦ ਕੀਤੀ ਕਿਉਂਕਿ ਬਿਨੈਕਾਰਾਂ ਦੀ ਇੰਟਰਵਿਊ ਮੁਲਜ਼ਮ ਐਸ.ਪੀ. ਸਿੰਘ ਵੱਲੋਂ ਲਈ ਜਾਂਦੀ ਸੀ।

ਬੁਲਾਰੇ ਨੇ ਦੱਸਿਆ ਕਿ ਨਿਗਮ ਦੇ ਉਕਤ ਅਧਿਕਾਰੀਆਂ ਵੱਲੋਂ ਮਿਲੀਭੁਗਤ ਨਾਲ ਪੀ.ਐਸ.ਆਈ.ਈ.ਸੀ. ਦੇ ਸਨਅਤੀ ਫੋਕਲ ਪੁਆਇੰਟ, ਐਸ.ਏ.ਐਸ. ਨਗਰ ਵਿੱਚ ਸਥਿਤ 14 ਪਲਾਟਾਂ (ਪਲਾਟ ਨੰਬਰ ਈ-261, ਸੀ-210, ਡੀ-247, ਈ-260, ਸੀ-211, ਡੀ-250, ਈ-260ਏ, ਸੀ-209, ਈ-330, ਸੀ-177, ਡੀ-206, ਈ-250, 234 ਅਤੇ ਸੀ-168) ਦਾ ਕੁੱਲ 8,72,71,666 ਰੁਪਏ ਦਾ ਮਾਲੀਆ ਮੁਆਫ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਬਾਅਦ ਵਿੱਚ ਕਬਜਾਧਾਰੀਆਂ ਨੇ ਇਹ ਪਲਾਟ ਮਾਰਕੀਟ ਰੇਟਾਂ ਦੇ ਆਧਾਰ ਤੇ ਪ੍ਰੋਪਰਟੀ ਡੀਲਰਾਂ ਰਾਹੀਂ ਵੇਚ ਕੇ ਭਾਰੀ ਮੁਨਾਫਾ ਕਮਾਇਆ। ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ।

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਅਮੇਠੀ ਤੋਂ ਭੱਜ ਰਹੇ ਰਾਹੁਲ, ਲਲਕਾਰ ਰਹੀ ਭਾਜਪਾ
Next Article ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?