ਕੁੱਲੂ, 12 ਫਰਵਰੀ : ਥਾਣਾ ਭੁੰਤਰ ਅਧੀਨ ਪੁਲਿਸ ਨੇ ਹੈਰੋਇਨ ਤਸਕਰੀ ਦੇ ਦੋਸ਼ ਹੇਠ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮਾਮਲਾ ਸੋਮਵਾਰ ਨੂੰ ਉਸ ਸਮੇਂ ਸਾਹਮਣੇ ਆਇਆ ਜਦੋਂ ਭੁੰਤਰ ਪੁਲਿਸ ਦੀ ਟੀਮ ਬੜਾ ਭੂਈਂ ਸਥਿਤ ਨਾਕੇ ‘ਤੇ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆਇਆ ਅਤੇ ਪੁਲਿਸ ਨੂੰ ਦੇਖ ਕੇ ਲੁਕਣ ਦੀ ਕੋਸ਼ਿਸ਼ ਕਰਨ ਲੱਗਾ।
ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ, ਜਿਸ ਦੇ ਕਬਜ਼ੇ ‘ਚੋਂ ਤਲਾਸ਼ੀ ਦੌਰਾਨ 64 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਨਸ਼ੀਲਾ ਪਦਾਰਥ ਬਰਾਮਦ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਐੱਸ.ਪੀ. ਡਾ.ਕਾਰਤਿਕਾਯਨ ਗੋਕੁਲ ਚੰਦਰਨ ਨੇ ਦੱਸਿਆ ਕਿ ਮੁਲਜ਼ਮ ਰਾਜੇਸ਼ ਕੁਮਾਰ (27 ਸਾਲ) ਪੁੱਤਰ ਲਾਲ ਚੰਦ ਵਾਸੀ ਪਿੰਡ ਤੇ ਡਾਕਖਾਨਾ ਪੱਤਲੀਕੁਹਾਲ ਤਹਿਸੀਲ ਮਨਾਲੀ ਜ਼ਿਲ੍ਹਾ ਕੁੱਲੂ ਖ਼ਿਲਾਫ਼ ਨਾਰਕੋਟਿਕਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
