ਕੁੱਲੂ, 15 ਅਕਤੂਬਰ (ਹਿ.ਸ.)। ਥਾਣਾ ਭੁੰਤੜ ਦੀ ਪੁਲਿਸ ਨੇ ਚਰਸ ਤਸਕਰੀ ਦੇ ਦੋਸ਼ ਹੇਠ ਹਰਿਆਣਾ ਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ ਕਿ ਉਕਤ ਦੋਵੇਂ ਨੌਜਵਾਨਾਂ ਨੇ ਚਰਸ ਕਿੱਥੋਂ ਖਰੀਦੀ ਸੀ। ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮਾਮਲਾ ਸ਼ਨੀਵਾਰ ਦੇਰ ਰਾਤ ਉਸ ਸਮੇਂ ਸਾਹਮਣੇ ਆਇਆ ਜਦੋਂ ਥਾਣਾ ਭੁੰਤਰ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਹਾਥੀਥਾਨ ਨੇੜੇ ਗਸ਼ਤ ਕਰ ਰਹੇ ਸਨ।
ਇਸ ਦੌਰਾਨ ਜਦੋਂ ਪੁਲਿਸ ਨੇ ਫਲ ਮੰਡੀ ਨੇੜੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਨ੍ਹਾਂ ਕੋਲ ਕੋਈ ਸ਼ੱਕੀ ਵਸਤੂ ਹੋਣ ਦਾ ਸ਼ੱਕ ਹੋਇਆ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਉਕਤ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ‘ਚੋਂ 506 ਗ੍ਰਾਮ ਚਰਸ ਬਰਾਮਦ ਹੋਈ। ਪੁਲਿਸ ਨੇ ਚਰਸ ਦੀ ਖੇਪ ਜ਼ਬਤ ਕਰਕੇ ਦੋਵੇਂ ਮੁਲਜ਼ਮ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਐੱਸ. ਪੀ. ਸਾਕਸ਼ੀ ਵਰਮਾ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਸੁਨੀਲ (28) ਪੁੱਤਰ ਰਘੁਵੀਰ ਵਾਸੀ ਪਿੰਡ ਖੇਡੀ ਤਲੋਡਾ ਡਾਕਖਾਨਾ, ਜਾਮਨੀ ਤਹਿਸੀਲ ਤੇ ਜ਼ਿਲ੍ਹਾ ਜੀਂਦ (ਹਰਿਆਣਾ) ਅਤੇ ਮਨੀਸ਼ (26) ਪੁੱਤਰ ਪ੍ਰਿਥਵੀ ਸਿੰਘ ਵਾਸੀ ਪਿੰਡ ਅਤੇ ਡਾਕਖਾਨਾ ਪਿੱਲੂ ਖੇਡਾ, ਮੰਡੀ ਤਹਿਸੀਲ ਸਫੀਦੋ ਜਿਲਾ ਜੀਂਦ (ਹਰਿਆਣਾ) ਖਿਲਾਫ ਨਾਰਕੋਟਿਕ ਡਰੱਗ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
