ਸ਼ਿਮਲਾ, 09 ਨਵੰਬਰ (ਹਿ.ਸ.)। ਰਾਜਧਾਨੀ ਸ਼ਿਮਲਾ ‘ਚ ਇੱਕ ਨਿੱਜੀ ਕੰਪਨੀ ‘ਚ ਕੰਮ ਕਰਨ ਵਾਲੀ 31 ਸਾਲਾ ਲੜਕੀ ਨੇ ਆਪਣੇ ਸਾਥੀ ਮੁਲਾਜ਼ਮ ‘ਤੇ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ ਹੈ। ਪੀੜਤ ਲੜਕੀ ਹਰਿਆਣਾ ਦੀ ਰਹਿਣ ਵਾਲੀ ਹੈ ਅਤੇ ਸ਼ਿਮਲਾ ਸਥਿਤ ਇਕ ਪ੍ਰਾਈਵੇਟ ਕੰਪਨੀ ਵਿਚ ਪਿਛਲੇ ਪੰਜ ਸਾਲਾਂ ਤੋਂ ਕੰਮ ਕਰ ਰਹੀ ਹੈ।
ਲੜਕੀ ਦਾ ਦੋਸ਼ ਹੈ ਕਿ ਉਸ ਦੇ ਨਾਲ ਕੰਮ ਕਰਨ ਵਾਲੇ ਨੌਜਵਾਨ ਨੇ ਉਸ ਨੂੰ ਵਿਆਹ ਦੀ ਪੇਸ਼ਕਸ਼ ਕੀਤੀ ਸੀ। ਵਿਆਹ ਦਾ ਝਾਂਸਾ ਦੇ ਕੇ ਉਸਦਾ ਸਰੀਰਕ ਸ਼ੋਸ਼ਣ ਕਰ ਰਿਹਾ ਹੈ। ਪੀੜਤਾ ਅਨੁਸਾਰ ਸਰੀਰਕ ਸਬੰਧ ਬਣਾਉਣ ਤੋਂ ਬਾਅਦ ਹੁਣ ਉਹ ਵਿਆਹ ਦੇ ਵਾਅਦੇ ਤੋਂ ਮੁੱਕਰ ਗਿਆ ਹੈ। ਪੀੜਤਾ ਨੇ ਇਸ ਦੀ ਸ਼ਿਕਾਇਤ ਮਹਿਲਾ ਥਾਣੇ ‘ਚ ਕੀਤੀ। ਉਸ ਦੀ ਸ਼ਿਕਾਇਤ ’ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 376 (2), 313 ਅਤੇ 34 ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਸ਼ਿਮਲਾ ਪੁਲਿਸ ਦੇ ਇਕ ਅਧਿਕਾਰੀ ਮੁਤਾਬਕ ਮੁਲਜ਼ਮ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
