ਮੁੰਬਈ, 19 ਨਵੰਬਰ (ਹਿ. ਸ.)। ਭਾਰਤ ਬਨਾਮ ਆਸਟ੍ਰੇਲੀਆ ਵਿਚਾਲੇ ਆਈਸੀਸੀ ਵਿਸ਼ਵ ਕੱਪ-2023 ਦਾ ਫਾਈਨਲ ਸ਼ੁਰੂ ਹੋ ਗਿਆ ਹੈ। ਅਭਿਨੇਤਰੀ ਉਰਵਸ਼ੀ ਰੌਤੇਲਾ ਇਸ ਸ਼ਾਨਦਾਰ ਮੈਚ ‘ਚ ਭਾਰਤ ਨੂੰ ਚੀਅਰ ਕਰਨ ਲਈ ਅਹਿਮਦਾਬਾਦ ਪਹੁੰਚੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਫਾਈਨਲ ਮੈਚ ਲਈ ਬਹੁਤ ਉਤਸ਼ਾਹਿਤ ਹਨ।
ਅਦਾਕਾਰਾ ਉਰਵਸ਼ੀ ਰੌਤੇਲ ਨੇ ਕਿਹਾ ਕਿ ਮੈਂ ਬਹੁਤ ਉਤਸ਼ਾਹਿਤ ਹਾਂ। ਮੈਨੂੰ ਯਕੀਨ ਹੈ ਕਿ ਭਾਰਤ ਵਿਸ਼ਵ ਕੱਪ ਜਿੱਤੇਗਾ। ਜਦੋਂ ਉਰਵਸ਼ੀ ਨੂੰ ਉਨ੍ਹਾਂ ਦੇ ਪਸੰਦੀਦਾ ਕ੍ਰਿਕਟਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ, ਪੂਰੀ ਟੀਮ ਮੇਰੀ ਪਸੰਦੀਦਾ ਹੈ।
ਉਰਵਸ਼ੀ ਤੋਂ ਇਲਾਵਾ ਮਨੋਰੰਜਨ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਜਿਵੇਂ ਅਦਾਕਾਰਾ ਦੀਪਿਕਾ ਪਾਦੂਕੋਣ, ਰਣਵੀਰ ਸਿੰਘ, ਅਨਿਲ ਕਪੂਰ, ਜੈਕੀ ਸ਼ਰਾਫ, ਮਿਥਿਲਾ ਪਾਲਕਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਇਸ ਇਤਿਹਾਸਕ ਪਲ ਨੂੰ ਦੇਖਣ ਲਈ ਪਹੁੰਚੀਆਂ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
