ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅੱਜ ਸਵੇਰੇ ਉਨ੍ਹਾਂ ਨੂੰ ਇੱਕ ਫੋਨ ਆਇਆ ਜਿਸ ’ਚ ਧਮਕੀ ਦੇਣ ਵਾਲਾ ਵਿਅਕਤੀ ਆਪਣੇ ਆਪ ਨੂੰ ਪਾਕਿਸਤਾਨੀ ਨਾਗਰਿਕ ਦੱਸ ਰਿਹਾ ਹੈ ਅਤੇ 50 ਲੱਖ ਰੁਪਏ ਦੀ ਫਿਰੌਤੀ ਵੀ ਮੰਗ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਇਸ ਮਾਮਲੇ ‘ਚ ਅਜੇ ਤੱਕ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ।
ਸ਼ਹਿਨਾਜ਼ ਗਿੱਲ ਦੇ ਪਿਤਾ ਦੇ ਫੋਨ ‘ਤੇ ਵਟਸਐਪ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲਾ ਵਿਅਕਤੀ ਆਪਣੇ ਆਪ ਨੂੰ ਪਾਕਿਸਤਾਨੀ ਨਾਗਰਿਕ ਦੱਸ ਰਿਹਾ ਹੈ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਹੈ। ਉਕਤ ਵਿਅਕਤੀ ਨੇ ਕਿਹਾ ਕਿ ਉਸਨੂੰ ਉਸ ਬਾਰੇ ਸਾਰੀ ਜਾਣਕਾਰੀ ਹੈ, ਉਹ ਕਿੱਥੇ ਰਹਿੰਦਾ ਹੈ ਅਤੇ ਕੀ ਕਰਦਾ ਹੈ।
ਉਸਨੇ ਕਿਹਾ ਕਿ ਉਸਦੀ ਦੀ ਧੀ ਨੇ ਬਹੁਤ ਪੈਸਾ ਕਮਾਇਆ ਹੈ ਅਤੇ ਉਹ ਇਹ ਵੀ ਜਾਣਦਾ ਹੈ ਕਿ ਪਹਿਲਾਂ ਉਸਦੀ ਧੀ ਨੂੰ ਮਾਰਾਂਗੇ ਅਤੇ ਫਿਰ ਉਸਨੂੰ। ਵਿਅਕਤੀ ਨੇ ਕਿਹਾ ਕਿ ਜੇਕਰ ਉਹ ਆਪਣੇ ਪਰਿਵਾਰ ਦੀ ਸੁਰੱਖਿਆ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਪੈਸੇ ਦੇ ਦੇਵੇ।
ਮਾਈਨਿੰਗ ਦੇ ਮਾਮਲਿਆਂ ਵਿੱਚ ਦਖਲ ਨਾ ਦੇਣ ਲਈ ਕਿਹਾ
ਧਮਕੀ ਦੇਣ ਵਾਲੇ ਨੇ ਕਿਹਾ ਕਿ ਉਹ ਮਾਈਨਿੰਗ ਦੇ ਮਾਮਲੇ ‘ਚ ਦਖ਼ਲ ਨਾ ਦੇਵੇ, ਜਦਕਿ ਸੰਤੋਖ ਸਿੰਘ ਨੇ ਕਿਹਾ ਕਿ ਉਹ ਮਾਈਨਿੰਗ ਨਹੀਂ ਹੋਣ ਦੇਣਗੇ ਤਾਂ ਨੌਜਵਾਨ ਨੇ ਕਿਹਾ ਕਿ ਉਹ ਵੀ ਦੇਖ ਲਵੇਗਾ ਕਿ ਅਜਿਹਾ ਕਿਵੇਂ ਨਹੀਂ ਹੁੰਦਾ। ਮੁਲਜ਼ਮ ਨੇ ਸੰਤੋਖ ਸਿੰਘ ਨੂੰ ਕਿਹਾ ਕਿ ਉਹ ਸਿੱਖ ਹੋ ਕੇ ਹਿੰਦੂਆਂ ਨੂੰ ਸਪੋਰਟ ਨਾ ਕਰਨ। ਉਸਨੇ ਕਿਹਾ ਕਿ ਪਹਿਲਾਂ ਸੂਰੀ ਨੂੰ ਮਾਰਿਆ ਸੀ, ਹੁਣ ਤੇਰੀ ਵਾਰੀ ਹੈ।
ਪਹਿਲਾਂ ਵੀ ਮਿਲੀ ਸੀ ਧਮਕੀ
ਸ਼ਹਿਨਾਜ਼ ਦੇ ਪਿਤਾ ਨੂੰ ਪਹਿਲਾਂ ਵੀ ਧਮਕੀ ਮਿਲੀ ਸੀ ਇਸ ਤੋਂ ਪਹਿਲਾਂ ਵੀ ਅਕਤੂਬਰ 2025 ਵਿੱਚ ਬਿਆਸ ਤੋਂ ਤਰਨਤਾਰਨ ਜਾਂਦੇ ਸਮੇਂ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਦਾ ਫੋਨ ਆਇਆ ਸੀ। ਗਾਲੀ-ਗਲੋਚ ਕਰਨ ਤੋਂ ਬਾਅਦ ਨੌਜਵਾਨਾਂ ਨੇ ਕਿਹਾ ਕਿ ਉਹ ਦੀਵਾਲੀ ਤੋਂ ਪਹਿਲਾਂ ਘਰ ‘ਚ ਦਾਖਲ ਹੋ ਕੇ ਮਾਰਾਂਗੇ। ਸੰਤੋਖ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਧਮਕੀ ਦੇਣ ਵਾਲਿਆਂ ‘ਚੋਂ ਪੁਰਾਣਾ ਗੰਨਮੈਨ ਹੈ।
ਪਹਿਲਾਂ ਵੀ ਹੋ ਚੁੱਕਾ ਹੈ ਹਮਲਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ਸੁੱਖ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਸੰਤੋਖ ਸਾਲ 2021 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। 25 ਦਸੰਬਰ ਨੂੰ ਸੰਤੋਖ ‘ਤੇ ਦੋ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ। ਇਨ੍ਹਾਂ ਲੋਕਾਂ ਨੇ ਸੰਤੋਖ ‘ਤੇ ਗੋਲੀਆਂ ਚਲਾਈਆਂ ਸਨ। ਦੱਸਿਆ ਗਿਆ ਸੀ ਕਿ ਇਹ ਘਟਨਾ ਅੰਮ੍ਰਿਤਸਰ ਦੀ ਸੀ। ਇਹ ਦੋਵੇਂ ਵਿਅਕਤੀ ਬਾਈਕ ‘ਤੇ ਆਏ ਸਨ। ਇਸ ਹਾਦਸੇ ਵਿੱਚ ਸੰਤੋਖ ਵਾਲ-ਵਾਲ ਬਚ ਗਏ ਸਨ।
ਕੋਈ ਸ਼ਿਕਾਇਤ ਦਰਜ ਨਹੀਂ
ਅੱਜ ਦੇ ਮਾਮਲੇ ਵਿੱਚ ਸੰਤੋਖ ਸਿੰਘ ਨੇ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ। ਬਿਆਸ ਥਾਣੇ ਦੇ ਐਸਐਚਓ ਗੁਰਵਿੰਦਰ ਸਿੰਘ ਅਨੁਸਾਰ ਉਨ੍ਹਾਂ ਕੋਲ ਪਹਿਲਾਂ ਹੀ ਗੰਨਮੈਨ ਹਨ। ਉਨ੍ਹਾਂ ਕੋਲ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਆਈ ਹੈ, ਜੇਕਰ ਆਈ ਤਾਂ ਜ਼ਰੂਰ ਕਾਰਵਾਈ ਕੀਤੀ ਜਾਵੇਗੀ।
