ਓਟਵਾ, 29 ਦਸੰਬਰ (ਹਿ.ਸ.)। ਕੈਨੇਡਾ ਦੇ ਸਰੀ ‘ਚ ਅਣਪਛਾਤੇ ਹਮਲਾਵਰਾਂ ਨੇ ਹਿੰਦੂ ਮੰਦਰ ਦੇ ਪ੍ਰਧਾਨ ਦੇ ਪੁੱਤਰ ਦੇ ਘਰ ‘ਤੇ 14 ਰਾਉਂਡ ਫਾਇਰਿੰਗ ਕਰਕੇ ਦਹਿਸ਼ਤ ਫੈਲਾ ਦਿੱਤੀ।
ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐੱਮ.ਪੀ.) ਦੀ ਤਰਫੋਂ ਹਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਗਿਆ ਹੈ ਕਿ ਇਹ ਗੋਲੀਬਾਰੀ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਪੁੱਤਰ ਦੇ ਘਰ ‘ਤੇ ਕੀਤੀ ਗਈ। ਇਹ ਘਟਨਾ 27 ਦਸੰਬਰ ਨੂੰ ਸਵੇਰੇ 8 ਵਜੇ ਦੀ ਹੈ। ਜਾਂਚ ਏਜੰਸੀ ਨੇ ਇਸ ਸਬੰਧੀ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਹੈ।
ਜ਼ਿਕਰਯੋਗ ਹੈ ਕਿ ਸਰੀ ‘ਚ ਪਹਿਲਾਂ ਵੀ ਹਿੰਦੂ ਭਾਈਚਾਰੇ ਅਤੇ ਹਿੰਦੂਆਂ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਿਆ ਹੈ। ਸਰੀ ਸ਼ਹਿਰ ਦੇ ਇਕ ਗੁਰਦੁਆਰੇ ਨੇੜੇ ਅਣਪਛਾਤੇ ਹਮਲਾਵਰਾਂ ਨੇ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਮਾਰ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
