ਨਿਊਯਾਰਕ, 26 ਸਤੰਬਰ (ਹਿ. ਸ.)। ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਇੱਥੇ ਯੂਏਈ ਦੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਏਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਚਰਚਾ ਹੋਈ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਆਪਣੇ ਅਧਿਕਾਰਤ ਐਕਸ ਹੈਂਡਲ ’ਤੇ ਬੈਠਕ ਦੀ ਫੋਟੋ ਅਪਲੋਡ ਕੀਤੀ ਹੈ ਅਤੇ ਲਿਖਿਆ ਹੈ- ਭਾਰਤ ਦੁਵੱਲੇ ਸਹਿਯੋਗ ’ਚ ਤੇਜ਼ੀ ਨਾਲ ਪ੍ਰਗਤੀ ਦੀ ਸ਼ਲਾਘਾ ਕਰਦਾ ਹੈ। ਇਸ ਸਮੇਂ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਸਾਡੇ ਵਿਚਾਰਾਂ ਦੇ ਨਿਯਮਤ ਆਦਾਨ-ਪ੍ਰਦਾਨ ਦੀ ਵਧੇਰੇ ਲੋੜ ਹੈ।
ਜ਼ਿਕਰਯੋਗ ਹੈ ਕਿ ਵਿਦੇਸ਼ ਮੰਤਰੀ ਜੈਸ਼ੰਕਰ ਸ਼ੁੱਕਰਵਾਰ ਤੋਂ ਅਮਰੀਕਾ ਦੇ ਨੌਂ ਦਿਨਾਂ ਦੌਰੇ ’ਤੇ ਹਨ। ਐੱਸ ਜੈਸ਼ੰਕਰ ਸੰਯੁਕਤ ਰਾਸ਼ਟਰ ਮਹਾਸਭਾ ਦੀ ਸਾਲਾਨਾ ਕਾਨਫਰੰਸ ਤੋਂ ਬਾਅਦ ਵਾਸ਼ਿੰਗਟਨ ਡੀਸੀ ਵੀ ਜਾਣਗੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
