ਕਾਠਮੰਡੂ, 05 ਜਨਵਰੀ (ਹਿ.ਸ.)। ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਇੱਥੇ ਪਸ਼ੂਪਤੀਨਾਥ ਮੰਦਰ ਵਿੱਚ ਪੂਜਾ ਅਰਚਨਾ ਕੀਤੀ। ਵਿਦੇਸ਼ ਮੰਤਰੀ ਜੈਸ਼ੰਕਰ ਨੇਪਾਲ ਦੌਰੇ ‘ਤੇ ਹਨ। ਉਨ੍ਹਾਂ ਨੇ ਕਾਠਮੰਡੂ ਵਿੱਚ ਨੇਪਾਲ ਦੇ ਕ੍ਰਿਕਟ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ।
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਨੇਪਾਲ ਦੇ ਕ੍ਰਿਕਟ ਖਿਡਾਰੀਆਂ ਨਾਲ ਮੁਲਾਕਾਤ ਦੀ ਫੋਟੋ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਲਿਖਿਆ, ‘ਨੇਪਾਲ ਦੇ ਕ੍ਰਿਕਟ ਖਿਡਾਰੀਆਂ ਨਾਲ ਗੱਲ ਕਰਕੇ ਮੈਨੂੰ ਖੁਸ਼ੀ ਹੋਈ। ਮੈਂ ਉਨ੍ਹਾਂ ਨੂੰ ਟੀ-20 ਵਿਸ਼ਵ ਕੱਪ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਮੈਂ ਉਨ੍ਹਾਂ ਨੂੰ ਵਿਸ਼ਵ ਕੱਪ ਦੀਆਂ ਤਿਆਰੀਆਂ ਲਈ ਭਾਰਤ ਦੇ ਸਮਰਥਨ ਦਾ ਭਰੋਸਾ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
