ਸਿਓਲ, 02 ਜਨਵਰੀ (ਹਿ.ਸ.)। ਦੱਖਣੀ ਕੋਰੀਆ ਦੇ ਵਿਰੋਧੀ ਧਿਰ ਦੇ ਨੇਤਾ ਲੀ ਜੇਮਯੁੰਗ ‘ਤੇ ਬੁਸਾਨ ਸ਼ਹਿਰ ‘ਚ ਚਾਕੂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ।
ਡੈਮੋਕ੍ਰੇਟਿਕ ਪਾਰਟੀ ਦੇ ਮੁਖੀ ਲੀ ਗੇਮਯੁੰਗ ਹਮਲੇ ਦੇ ਸਮੇਂ ਬੁਸਾਨ ਸ਼ਹਿਰ ਦੇ ਗਾਡੇਓਕ ਟਾਪੂ ‘ਤੇ ਹਵਾਈ ਅੱਡੇ ਦੀ ਉਸਾਰੀ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਮੀਡੀਆ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਇਸ ਦੌਰਾਨ ਹਮਲਾਵਰ ਨੇ ਉਨ੍ਹਾਂ ਦੀ ਗਰਦਨ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲਾਵਰ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਗਈਆਂ ਵੀਡੀਓਜ਼ ‘ਚ ਹਮਲਾਵਰ ਨੂੰ ਜੈਮਯੁੰਗ ‘ਤੇ ਹਮਲਾ ਕਰਦੇ ਦੇਖਿਆ ਜਾ ਸਕਦਾ ਹੈ। ਹਮਲੇ ਤੋਂ ਬਾਅਦ ਜੈਮਯੁੰਗ ਜ਼ਮੀਨ ‘ਤੇ ਡਿੱਗ ਗਏ। ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਸੰਭਾਲਦੇ ਹੋਏ ਹਸਪਤਾਲ ਲੈ ਗਏ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
