ਕਾਠਮਾਂਡੂ, 23 ਨਵੰਬਰ (ਹਿ.ਸ.)। ਹਿਮਾਲਿਆ ਦੀ ਗੋਦ ਵਿੱਚ ਵਸੇ ਨੇਪਾਲ ਵਿੱਚ ਇੱਕ ਵਾਰ ਫਿਰ ਧਰਤੀ ਹਿੱਲੀ ਹੈ। ਨੇਪਾਲ ਦੇ ਮਕਵਾਨਪੁਰ ਜ਼ਿਲੇ ਦੇ ਚਿਤਲਾਂਗ ‘ਚ ਵੀਰਵਾਰ ਸਵੇਰੇ 4.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੇਪਾਲ ਭੂਚਾਲ ਕੇਂਦਰ ਦੇ ਅਨੁਸਾਰ, 23 ਨਵੰਬਰ ਦੀ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਹਾਲਾਂਕਿ ਇਨ੍ਹਾਂ ਝਟਕਿਆਂ ਨਾਲ ਕਿਸੇ ਵੱਡੇ ਨੁਕਸਾਨ ਦੀ ਜਾਣਕਾਰੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ‘ਚ 3 ਨਵੰਬਰ ਨੂੰ ਨੇਪਾਲ ‘ਚ 6.4 ਤੀਬਰਤਾ ਵਾਲੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਨਾਲ ਭਾਰੀ ਤਬਾਹੀ ਹੋਈ ਸੀ। ਇਸ ਦੌਰਾਨ 157 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਹਜ਼ਾਰਾਂ ਲੋਕ ਜ਼ਖਮੀ ਹੋ ਗਏ ਸਨ। ਨੇਪਾਲ ਅਜੇ ਵੀ ਉਸ ਨੁਕਸਾਨ ਤੋਂ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
