ਇਸਲਾਮਾਬਾਦ, 03 ਜਨਵਰੀ (ਹਿ.ਸ.)। ਪਾਕਿਸਤਾਨ ਪੁਲਿਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਅੱਤਵਾਦੀ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਦੇ ਪੁੱਤਰ ਅਤੇ ਸਾਬਕਾ ਸੰਘੀ ਮੰਤਰੀ ਮੌਲਾਨਾ ਅਸਦ ਮਹਿਮੂਦ ਨੂੰ ਨਿਸ਼ਾਨਾ ਬਣਾ ਸਕਦੇ ਹਨ। ਪੁਲਿਸ ਨੇ ਉਨ੍ਹਾਂ ਨੂੰ ਇਸ ਬਾਰੇ ਸੁਚੇਤ ਕੀਤਾ ਹੈ ਅਤੇ ਉਨ੍ਹਾਂ ਨੂੰ ਆਵਾਜਾਈ ਅਤੇ ਯਾਤਰਾ ਦੌਰਾਨ ਵਧੇਰੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਡਾਨ ਅਖਬਾਰ ਦੀ ਰਿਪੋਰਟ ਮੁਤਾਬਕ ਡੇਰਾ ਇਸਮਾਈਲ ਖਾਨ ਸਦਰ ਸਰਕਲ ਉਪ ਮੰਡਲ ਪੁਲਿਸ ਅਧਿਕਾਰੀ (ਐੱਸਡੀਪੀਓ) ਡੀਆਈ ਖਾਨ ਅਤੇ ਸਲੀਮ ਖਾਨ ਦੇ ਅਨੁਸਾਰ ਅੱਤਵਾਦੀ ਉਨ੍ਹਾਂ ਦੀ ਯਾਤਰਾ ਦੌਰਾਨ ਜਾਂ ਉਨ੍ਹਾਂ ਦੇ ਘਰ ’ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਨ੍ਹਾਂ ਹਾਲਾਤਾਂ ਵਿੱਚ ਉਨ੍ਹਾਂ ਨੂੰ ਬੇਲੋੜੀ ਯਾਤਰਾ ਅਤੇ ਇਕੱਠਾਂ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ ਦੇ ਨਾਲ-ਨਾਲ ਆਪਣੀਆਂ ਗਤੀਵਿਧੀਆਂ ਨੂੰ ਗੁਪਤ ਰੱਖਣ ਦੀ ਸਲਾਹ ਦਿੱਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ਨੇ ਕਿਹਾ ਹੈ ਕਿ ਮੌਲਾਨਾ ਅਸਦ ਨੂੰ ਆਪਣੀ ਸੁਰੱਖਿਆ ਸਖਤ ਕਰਨੀ ਚਾਹੀਦੀ ਹੈ।
ਜਮੀਅਤ ਉਲੇਮਾ-ਏ-ਇਸਲਾਮ-ਫ਼ਜ਼ਲ ਨੇ ਪੁਲਿਸ ਦੀ ਸਲਾਹ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸੰਗਠਨ ਦੇ ਬੁਲਾਰੇ ਅਸਲਮ ਗੌਰੀ ਨੇ ਕਿਹਾ ਹੈ ਕਿ ਅਜਿਹਾ ਲੱਗਦਾ ਹੈ ਕਿ ਪੁਲਿਸ ਅਤੇ ਜ਼ਿਲਾ ਪ੍ਰਸ਼ਾਸਨ ਦਾ ਮੁੱਖ ਕੰਮ ਅੱਤਵਾਦੀਆਂ ਨੂੰ ਖਤਮ ਕਰਨ ਦੀ ਬਜਾਏ ਐਡਵਾਈਜ਼ਰੀ ਅਤੇ ਨੋਟਿਸ ਜਾਰੀ ਕਰਨਾ ਰਹਿ ਗਿਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
