ਨਵੀਂ ਦਿੱਲੀ/ਇਸਲਾਮਾਬਾਦ, 15 ਦਸੰਬਰ (ਹਿ. ਸ.)। ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ‘ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 4.2 ਰਹੀ। ਅਜੇ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਪਾਕਿਸਤਾਨ ‘ਚ ਸਵੇਰੇ 9.13 ਵਜੇ ਇਹ ਭੂਚਾਲ ਆਇਆ।
ਦੇਸ਼ ‘ਚ ਜਦੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਤਾਂ ਲੋਕ ਥੋੜ੍ਹਾ ਘਬਰਾ ਗਏ। ਉਹ ਤੁਰੰਤ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ। ਫਿਲਹਾਲ ਭੂਚਾਲ ਦੇ ਕੇਂਦਰ ਬਾਰੇ ਜਾਣਕਾਰੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ ਉਥੋਂ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਇਸ ਤੋਂ ਪਹਿਲਾਂ 4 ਦਸੰਬਰ ਨੂੰ ਪਾਕਿਸਤਾਨ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
