ਮਨੀਲਾ, 13 ਅਕਤੂਬਰ (ਹਿ.ਸ.)। ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ‘ਚ ਸ਼ੁੱਕਰਵਾਰ ਨੂੰ ਭੂਚਾਲ ਦੇ ਝਟਕਿਆਂ ਨਾਲ ਦਹਿਸ਼ਤ ਫੈਲ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਦੱਸਿਆ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਨਾਲ ਇਮਾਰਤਾਂ ਹਿੱਲ ਗਈਆਂ। ਸਥਾਨਕ ਅਧਿਕਾਰੀਆਂ ਨੇ ਸੰਭਾਵਿਤ ਨੁਕਸਾਨ ਤੋਂ ਇਨਕਾਰ ਨਹੀਂ ਕੀਤਾ ਹੈ। ਉਨ੍ਹਾਂ ਨੇ ਹੋਰ ਝਟਕਿਆਂ ਦੀ ਚੇਤਾਵਨੀ ਦਿੱਤੀ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 8:24 ਵਜੇ ਆਇਆ। ਭੂਚਾਲ ਕਾਰਨ ਲੋਕਾਂ ਨੂੰ ਇਮਾਰਤਾਂ ਤੋਂ ਭੱਜਣਾ ਪਿਆ।
ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਮਨੀਲਾ ਵਿੱਚ ਮੰਗਲਵਾਰ ਸ਼ਾਮ ਨੂੰ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਭੂਚਾਲ ਦਾ ਕੇਂਦਰ ਮਨੀਲਾ ਤੋਂ 524 ਕਿਲੋਮੀਟਰ ਉੱਤਰ ਵਿੱਚ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
