ਇਸਲਾਮਾਬਾਦ, 03 ਨਵੰਬਰ ਪਾਕਿਸਤਾਨ ‘ਚ ਆਮ ਚੋਣਾਂ ਦੀ ਤਰੀਕ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਨੂੰ ਖਤਮ ਕਰਦੇ ਹੋਏ ਰਾਸ਼ਟਰਪਤੀ ਆਰਿਫ ਅਲਵੀ ਨੇ 8 ਫਰਵਰੀ ਨੂੰ ਵੋਟਿੰਗ ਦੀ ਤਰੀਕ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਰਾਸ਼ਟਰਪਤੀ ਆਰਿਫ ਅਲਵੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਤਰੀਕ ਦਾ ਐਲਾਨ ਕੀਤਾ ਗਿਆ। ਇਸ ਨਾਲ ਦੇਸ਼ ‘ਚ ਆਮ ਚੋਣਾਂ ਨੂੰ ਲੈ ਕੇ ਬਣੀ ਅਨਿਸ਼ਚਿਤਤਾ ਖਤਮ ਹੋ ਗਈ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਦੇ ਵਕੀਲ ਨੇ ਸਿਖਰਲੀ ਅਦਾਲਤ ਨੂੰ ਕਿਹਾ ਸੀ ਕਿ ਚੋਣਾਂ 11 ਫਰਵਰੀ ਨੂੰ ਹੋਣਗੀਆਂ। ਰਾਸ਼ਟਰਪਤੀ ਨੇ ਬੀਤੀ 9 ਅਗਸਤ ਨੂੰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ ਸੀ।
