ਅਮਰੀਕੀ ਰਿਪਬਲਿਕਨ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ 13 ਜੁਲਾਈ ਨੂੰ ਹੋਏ ਜਾਨਲੇਵਾ ਹਮਲੇ ਦੀ ਜਾਂਚ ਦੇ ਦੌਰਾਨ, ਅਮਰੀਕੀ ਸੀਕ੍ਰੇਟ ਸਰਵਿਸ ਦੀ ਡਾਇਰੈਕਟਰ ਕਿੰਬਰਲੀ ਚੀਟਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਇਸ ਪਦਵੀ ਦੀ ਕਮਾਨ ਰੋਨਾਲਡ ਰੋਵੇ ਨੂੰ ਸੌਂਪੀ ਗਈ ਹੈ। ਰਾਸ਼ਟਰਪਤੀ ਜੋ ਬਿਡੇਨ ਅਤੇ ਹੋਮਲੈਂਡ ਸਕਿਓਰਿਟੀ ਸੈਕਟਰੀ ਅਲੇਜੈਂਡਰੋ ਮਯੋਰਕਾਸ ਨੇ ਇਸ ਘਟਨਾ ਤੇ ਕਾਢੇ ਆਪਣੇ ਵੱਖ ਵੱਖ ਬਿਆਨ ਜਾਰੀ ਕੀਤੇ ਹਨ।
BulletsIn
- ਕਿੰਬਰਲੀ ਚੀਟਲ ਨੇ ਅਮਰੀਕੀ ਸੀਕ੍ਰੇਟ ਸਰਵਿਸ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ।
- 13 ਜੁਲਾਈ ਨੂੰ ਡੋਨਾਲਡ ਟਰੰਪ ‘ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਚੱਲ ਰਹੀ ਹੈ।
- ਹੁਣ ਰੋਨਾਲਡ ਰੋਵੇ ਅਮਰੀਕੀ ਸੀਕ੍ਰੇਟ ਸਰਵਿਸ ਦੇ ਕਾਰਜਕਾਰੀ ਨਿਰਦੇਸ਼ਕ ਹੋਣਗੇ।
- ਰੋਨਾਲਡ ਰੋਵੇ ਨੂੰ 24 ਸਾਲ ਦਾ ਤਜਰਬਾ ਹੈ।
- ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਕਿ 13 ਜੁਲਾਈ ਵਾਲਾ ਹਮਲਾ ਦੁਬਾਰਾ ਨਹੀਂ ਹੋਣਾ ਚਾਹੀਦਾ।
- ਰਾਸ਼ਟਰਪਤੀ ਬਿਡੇਨ ਨੇ ਕਿੰਬਰਲੀ ਦੀ ਜਨਤਕ ਸੇਵਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
- ਕਿੰਬਰਲੀ ਚੀਟਲ ਨੇ ਦੇਸ਼ ਦੀ ਰੱਖਿਆ ਲਈ ਕਈ ਵਾਰ ਆਪਣੀ ਜਾਨ ਨੂੰ ਜੋਖਮ ਵਿੱਚ ਪਾਇਆ।
- ਕਿੰਬਰਲੀ ਨੇ ਸੋਮਵਾਰ ਨੂੰ ਪ੍ਰਤੀਨਿਧ ਸਦਨ ਦੇ ਸਾਹਮਣੇ ਪੇਸ਼ ਹੋਕੇ ਤਿੱਖੀ ਆਲੋਚਨਾ ਦਾ ਸਾਹਮਣਾ ਕੀਤਾ।
- ਕਈ ਸੰਸਦ ਮੈਂਬਰਾਂ ਨੇ ਕਿੰਬਰਲੀ ਦੇ ਅਸਤੀਫੇ ਦੀ ਮੰਗ ਕੀਤੀ।
- ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ ਕਿੰਬਰਲੀ ਦੇ ਅਸਤੀਫੇ ਦੀ ਪੁਸ਼ਟੀ ਕੀਤੀ।
