ਕਾਬੁਲ, 28 ਅਕਤੂਬਰ (ਹਿ.ਸ.)। ਇਸਲਾਮਿਕ ਸਟੇਟ ਜੇਹਾਦੀ ਸਮੂਹ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇੱਕ ਘਾਤਕ ਹਮਲਾ ਕਰਨ ਦਾ ਦਾਅਵਾ ਕੀਤਾ ਹੈ। ਇਸਲਾਮਿਕ ਸਟੇਟ ਨੇ ਸ਼ੁੱਕਰਵਾਰ ਨੂੰ ਆਪਣੇ ਟੈਲੀਗ੍ਰਾਮ ਚੈਨਲ ‘ਤੇ ਦਾਅਵਾ ਕੀਤਾ ਕਿ ਕਾਬੁਲ ਦੇ ਇਕ ਸਪੋਰਟਸ ਕਲੱਬ ‘ਚ ਹੋਏ ਧਮਾਕੇ ਪਿੱਛੇ ਉਸ ਦਾ ਹੱਥ ਸੀ। ਬੀਤੀ ਰਾਤ ਹੋਏ ਇਸ ਹਮਲੇ ਵਿੱਚ ਚਾਰ ਲੋਕ ਮਾਰੇ ਗਏ ਸਨ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ।
ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਵੀਰਵਾਰ ਸ਼ਾਮ ਨੂੰ ਹੋਏ ਇਕ ਧਮਾਕੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਸੱਤ ਹੋਰ ਜ਼ਖਮੀ ਹੋ ਗਏ। ਇਹ ਧਮਾਕਾ ਸ਼ੀਆ ਬਹੁਲ ਖੇਤਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਉਦੋਂ ਪੁਲਿਸ ਨੇ ਕਿਹਾ ਸੀ ਕਿ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋਈ ਹੈ ਅਤੇ ਨੌਂ ਲੋਕ ਜ਼ਖਮੀ ਹੋਏ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
