ਕਾਠਮਾਂਡੂ, 30 ਨਵੰਬਰ (ਹਿ.ਸ.)। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਕਮਲ ਦਹਿਲ ਪ੍ਰਚੰਡ ਜਲਵਾਯੂ ਪਰਿਵਰਤਨ ‘ਤੇ 28ਵੀਂ ਸੰਯੁਕਤ ਰਾਸ਼ਟਰ ਸੰਮੇਲਨ (ਸੀਓਪੀ-28) ‘ਚ ਹਿੱਸਾ ਲੈਣ ਲਈ ਬੁੱਧਵਾਰ ਦੇਰ ਰਾਤ ਦੁਬਈ ਲਈ ਰਵਾਨਾ ਹੋ ਗਏ।
ਪ੍ਰਧਾਨ ਮੰਤਰੀ ਪ੍ਰਚੰਡ ਸ਼ਨੀਵਾਰ ਨੂੰ ਇਸ ਸੰਮੇਲਨ ਨੂੰ ਸੰਬੋਧਿਤ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਦੇ ਨਿੱਜੀ ਸਕੱਤਰ ਗੰਗਾ ਦਹਿਲ ਨੇ ਦੱਸਿਆ ਕਿ ਇਸ ਸੰਮੇਲਨ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇਪਾਲ ਯੂਏਈ ਵਪਾਰ ਸੰਮੇਲਨ ਨੂੰ ਵੀ ਸੰਬੋਧਨ ਕਰਨ ਜਾ ਰਹੇ ਹਨ। ਉਹ ਯੂਏਈ ਦੇ ਵਪਾਰਕ ਭਾਈਚਾਰੇ ਅਤੇ ਉੱਥੇ ਰਹਿ ਰਹੇ ਨੇਪਾਲੀ ਭਾਈਚਾਰੇ ਨਾਲ ਵੀ ਮੁਲਾਕਾਤ ਕਰਨਗੇ।
ਸੀਓਪੀ-28 ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਉਣ ਵਾਲੇ ਕੁਝ ਦੇਸ਼ਾਂ ਦੇ ਰਾਜ ਮੁਖੀਆਂ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਮਿਲਣ ਲਈ ਵੀ ਸਮਾਂ ਤੈਅ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸਕੱਤਰੇਤ ਵੱਲੋਂ ਦੱਸਿਆ ਗਿਆ ਹੈ ਕਿ ਦੁਬਈ ਦੇ ਆਪਣੇ ਚਾਰ ਦਿਨਾਂ ਦੌਰੇ ਦੌਰਾਨ ਪ੍ਰਧਾਨ ਮੰਤਰੀ ਪ੍ਰਚੰਡ ਦੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਸਾਈਡਲਾਈਨ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਇਸ ਦੇ ਲਈ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰਾਲਿਆਂ ਵਿਚਕਾਰ ਤਾਲਮੇਲ ਕੀਤਾ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
