ਨਵੀਂ ਦਿੱਲੀ, 09 ਨਵੰਬਰ (ਹਿ.ਸ.)। ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਲੋਕ ਖਤਰਨਾਕ ਪ੍ਰਦੂਸ਼ਣ ਕਾਰਨ ਪ੍ਰੇਸ਼ਾਨ ਹਨ। ਹਾਲਾਂਕਿ ਰਾਜਧਾਨੀ ਦੇ ਲੋਕਾਂ ਨੂੰ 10 ਨਵੰਬਰ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ ਨੇ 10 ਨਵੰਬਰ ਨੂੰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ‘ਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਿਆ ਜਾ ਸਕਦਾ ਹੈ। ਭਾਵ ਕਿ 10 ਨਵੰਬਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ 10 ਨਵੰਬਰ ਤੋਂ ਬਾਅਦ ਅਗਲੇ ਦੋ ਦਿਨਾਂ ਤੱਕ ਹਵਾ ਦੀ ਰਫ਼ਤਾਰ ਤੇਜ਼ ਰਹੇਗੀ।
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਦੱਖਣੀ ਪ੍ਰਾਇਦੀਪ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ‘ਚ ਤਾਮਿਲਨਾਡੂ, ਕੇਰਲ, ਗੋਆ, ਤੱਟਵਰਤੀ ਕਰਨਾਟਕ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਵਿੱਚ 11 ਨਵੰਬਰ ਤੋਂ ਮੀਂਹ ਘੱਟਣਾ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਪੱਛਮੀ ਹਿਮਾਲੀਅਨ ਖੇਤਰ ‘ਚ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਭਾਵ 8 ਤੋਂ 10 ਨਵੰਬਰ ਤੱਕ ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
