ਨਵੀਂ ਦਿੱਲੀ, 03 ਜਨਵਰੀ (ਹਿ.ਸ.)। ਸੁਪਰੀਮ ਕੋਰਟ ਅਡਾਨੀ-ਹਿੰਡਨਬਰਗ ਮਾਮਲੇ ਦੀ ਜਾਂਚ ‘ਤੇ ਅੱਜ ਆਪਣਾ ਫੈਸਲਾ ਸੁਣਾਏਗੀ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਫੈਸਲਾ ਸੁਣਾਏਗੀ। ਅਦਾਲਤ ਨੇ 24 ਨਵੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਮੰਗ ਕੀਤੀ ਸੀ ਕਿ ਅਡਾਨੀ ਦੇ ਸ਼ੇਅਰਾਂ ‘ਚ ਨਿਵੇਸ਼ ਦੀ ਜਾਂਚ ਕੀਤੀ ਜਾਵੇ। ਇਹ ਵੀ ਦੇਖਿਆ ਜਾਵੇ ਕਿ ਫਾਇਦਾ ਕਿਸ ਨੂੰ ਮਿਲਿਆ, ਜਦਕਿ ਸੇਬੀ ਨੇ ਕਿਹਾ ਸੀ ਕਿ ਉਸ ਨੇ ਹਰ ਪਹਿਲੂ ਦੀ ਜਾਂਚ ਕੀਤੀ ਹੈ। ਸੇਬੀ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਹੁਣ ਉਹ ਜਾਂਚ ਲਈ ਸਮਾਂ ਵਧਾਉਣ ਦੀ ਮੰਗ ਨਹੀਂ ਕਰਨਗੇ।
ਉਨ੍ਹਾਂ ਕਿਹਾ ਸੀ ਕਿ 24 ਵਿੱਚੋਂ 22 ਮਾਮਲਿਆਂ ਦੀ ਜਾਂਚ ਪੂਰੀ ਹੋ ਚੁੱਕੀ ਹੈ। ਦੋ ਮਾਮਲਿਆਂ ਨੂੰ ਛੱਡ ਕੇ ਬਾਕੀ ਸਾਰੇ ਮਾਮਲਿਆਂ ਦੀ ਜਾਂਚ ਮੁਕੰਮਲ ਕਰ ਲਈ ਗਈ ਹੈ। ਹੁਣ ਕੋਈ ਫੈਸਲਾ ਲਿਆ ਜਾਣਾ ਹੈ, ਹਾਲਾਂਕਿ ਕੁਝ ਜਾਣਕਾਰੀ ਆਉਣੀ ਬਾਕੀ ਹੈ। ਇਸ ਦੌਰਾਨ ਚੀਫ਼ ਜਸਟਿਸ ਨੇ ਮਹਿਤਾ ਤੋਂ ਪੁੱਛਿਆ ਸੀ ਕਿ ਨਿਵੇਸ਼ਕਾਂ ਨੂੰ ਹੋਏ ਨੁਕਸਾਨ ਬਾਰੇ ਕੀ ਕੀਤਾ ਜਾ ਰਿਹਾ ਹੈ ਅਤੇ ਸੇਬੀ ਨਿਵੇਸ਼ਕਾਂ ਦੇ ਹਿੱਤਾਂ ਦੀ ਰੱਖਿਆ ਲਈ ਕੀ ਕਰ ਰਹੀ ਹੈ। ਚੀਫ਼ ਜਸਟਿਸ ਨੇ ਕਿਹਾ ਸੀ ਕਿ ਜੇਕਰ ਕੋਈ ਸ਼ਾਟ ਸੇਲਿੰਗ ਹੋਈ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
