ਰਾਂਚੀ, 11 ਦਸੰਬਰ (ਹਿ.ਸ.)। ਈਡੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਸੰਮਨ ਜਾਰੀ ਕੀਤਾ ਹੈ। ਈਡੀ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ 12 ਦਸੰਬਰ ਨੂੰ ਦਫ਼ਤਰ ਬੁਲਾਇਆ ਹੈ। ਈਡੀ ਦੀ ਟੀਮ ਜ਼ਮੀਨ ਘੁਟਾਲੇ ਮਾਮਲੇ ‘ਚ ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਪੁੱਛਗਿੱਛ ਕਰੇਗੀ।
ਇਸ ਤੋਂ ਪਹਿਲਾਂ ਵੀ ਹੇਮੰਤ ਸੋਰੇਨ ਨੂੰ ਸੰਮਨ ਜਾਰੀ ਕੀਤੇ ਗਏ ਹਨ ਪਰ ਉਹ ਨਹੀਂ ਗਏ। ਈਡੀ ਨੇ ਛੇਵੀਂ ਵਾਰ ਮੁੱਖ ਮੰਤਰੀ ਨੂੰ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ 14 ਅਗਸਤ ਨੂੰ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਈਡੀ ਦਫ਼ਤਰ ਬੁਲਾਇਆ ਗਿਆ ਸੀ। ਮੁੱਖ ਮੰਤਰੀ ਨੇ ਪੱਤਰ ਲਿਖ ਕੇ ਈਡੀ ਦੇ ਦਫ਼ਤਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਈਡੀ ਨੇ ਮੁੱਖ ਮੰਤਰੀ ਨੂੰ ਇਕ-ਇਕ ਕਰਕੇ ਪੰਜ ਵਾਰ ਸੰਮਨ ਭੇਜੇ ਪਰ ਉਹ ਨਹੀਂ ਪਹੁੰਚੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
